‘Shopping Karwade’ ਗੀਤ ਦੇ ਨਾਲ ਗਾਇਕ ਅਖਿਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਗੀਤ

Written by  Lajwinder kaur   |  July 27th 2021 10:48 AM  |  Updated: July 27th 2021 10:48 AM

‘Shopping Karwade’ ਗੀਤ ਦੇ ਨਾਲ ਗਾਇਕ ਅਖਿਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਗੀਤ

ਪੰਜਾਬੀ ਮਿਊਜ਼ਿਕ ਜਗਤ ਨਾਮੀ ਗਾਇਕ ਅਖਿਲ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਨੇ। ਜੀ ਹਾਂ ‘ਪਾਗਲਾ’ ਗੀਤ ਦੀ ਸਫਲਤਾ ਤੋਂ ਬਾਅਦ ਉਹ ਆਪਣੇ ਨਵੇਂ ਗੀਤ ‘Shopping Karwade’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ।

akhil from shopping karwade image source-youtube

ਹੋਰ ਪੜ੍ਹੋ :ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਪੁਆੜਾ’ ਦੀ ਨਵੀਂ ਰਿਲੀਜ਼ ਡੇਟ ਆਈ ਸਾਹਮਣੇ, ਹੁਣ ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

ਹੋਰ ਪੜ੍ਹੋ : ਗੀਤਾ ਬਸਰਾ ਨੇ ਪਹਿਲੀ ਵਾਰ ਸ਼ੇਅਰ ਕੀਤੀ ਆਪਣੇ ਨਵਜੰਮੇ ਪੁੱਤਰ ਦੀ ਪਿਆਰੀ ਜਿਹੀ ਤਸਵੀਰ, ਭੈਣ-ਭਰਾ ਦੀ ਇਹ ਤਸਵੀਰ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

shopping karwade song out now image source-youtube

ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਜਿਸ ‘ਚ ਮੁਟਿਆਰ ਆਪਣੇ ਪ੍ਰੇਮੀ ਤੋਂ ਘੁੰਮਣ-ਘੁਮਾਉਣ,ਤੇ ਚੀਜ਼ਾਂ ਦੀ ਮੰਗ ਕਰ ਰਹੀ ਹੈ। ਉਹ ਮੁੰਡੇ ਨੂੰ ਯਾਦ ਕਰਵਾ ਰਹੀ ਹੈ, ਕਿ ਉਸ ਨੇ ਕਿਹੜੇ-ਕਿਹੜੇ ਵਾਅਦੇ ਕੀਤੇ ਸੀ। ਇਹ ਪਿਆਰਾ ਜਿਹਾ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।

singer akhil new song shopping kareade song image source-youtube

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ Navi Ferozpuria ਨੇ ਲਿਖੇ ਨੇ ਤੇ ਮਿਊਜ਼ਿਕ BOB ਦਾ ਹੈ । ਅਖਿਲ ਤੇ ਫੀਮੇਲ ਮਾਡਲ ਰੀਤੂ ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ। ਗਾਣੇ ਦਾ ਵੀਡੀਓ ਸੁੱਖ ਸੰਘੇੜਾ ਨੇ ਡਾਇਰੈਕਟ ਕੀਤਾ ਹੈ। ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰਕੇ ਇਹ ਗੀਤ ਟਰੈਂਡਿੰਗ 'ਚ ਚੱਲ ਰਿਹਾ ਹੈ। ਅਖਿਲ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਆਉਣ ਵਾਲੇ ਸਮੇਂ ‘ਚ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰਦੇ ਹੋਏ ਨਜ਼ਰ ਆਉਣਗੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network