ਸਿੰਗਰ ਅਖਿਲ ਲੈ ਕੇ ਆ ਰਹੇ ਨੇ ਨਵਾਂ ਟਰੈਕ, ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

written by Lajwinder kaur | April 06, 2021 02:30pm

ਪੰਜਾਬੀ ਗਾਇਕ ਅਖਿਲ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ। ਦਰਸ਼ਕਾਂ ਦੇ ਨਾਲ ਗਾਣੇ ਦੀ ਫਰਸਟ ਲੁੱਕ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਮੇਰਾ ਅੱਗਲਾ ਸਿੰਗਲ ਟਰੈਕ Shopping karwad ਬਹੁਤ ਜਲਦ ਤੁਹਾਡੇ ਰੁਬਰੂ ਹੋਵੇਗਾ’ । ਦਰਸ਼ਕ ਇਸ ਪੋਸਟ ਉੱਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

punjabi Singer Akhil Image Source: Instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਇਹ ਪਰਿਵਾਰਕ ਫੋਟੋ ਸੋਸ਼ਲ ਮੀਡੀਆ ਉੱਤੇ ਹੋ ਰਹੀ ਹੈ ਵਾਇਰਲ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

inside image of akhil Image Source: Instagram

ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਨਵੀਂ ਕੰਬੋਜ਼ ਨੇ ਲਿਖੇ ਨੇ ਤੇ ਮਿਊਜ਼ਿਕ BOB ਦਾ ਹੋਵੇਗਾ। ਗਾਣੇ ਦਾ ਸ਼ਾਨਦਾਰ ਵੀਡੀਓ ਸੁੱਖ ਸੰਘੇੜਾ ਨੇ ਤਿਆਰ ਕੀਤਾ ਹੈ। ਗੀਤ ਦੇ ਪੋਸਟਰ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਿਆਰ ਮਿਲ ਰਿਹਾ ਹੈ। ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਇਹ ਗੀਤ ਰਿਲੀਜ਼ ਹੋਵੇਗਾ। ਫਿਲਹਾਲ ਗਾਣੇ ਦੀ ਰਿਲੀਜ਼ ਡੇਟ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।

punjabi Singer akhil inside image Image Source: Instagram

ਜੇ ਗੱਲ ਕਰੀਏ ਸਿੰਗਰ ਅਖਿਲ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਜਿਵੇਂ ਦੂਜਾ ਪਿਆਰ, ਤੇਰੀ ਕਮੀ, ਬਚਾਲੋ, ਅੱਖ ਲੱਗਦੀ, ਜ਼ਿੰਦਗੀ ਵਰਗੇ ਕਈ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਹਿੰਦੀ ਫ਼ਿਲਮਾਂ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਨੇ।

 

View this post on Instagram

 

A post shared by AKHIL (@a.k.h.i.l_01)

\

You may also like