ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦੇ ਸੈੱਟ ਤੋਂ ਅਖਿਲ ਨੇ ਸਾਂਝੀ ਕੀਤੀ ਤਸਵੀਰ

written by Lajwinder kaur | July 19, 2019

ਗਾਇਕ ਅਖਿਲ ਫ਼ਿਲਮੀ ਜਗਤ ‘ਚ ਕਦਮ ਰੱਖਣ ਜਾ ਰਹੇ ਹਨ। ਜੀ ਹਾਂ ਉਹ ਪ੍ਰੀਤੀ ਸਰੂਪ ਦੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ‘ਚ ਮੁੱਖ ਕਿਰਦਾਰ ਕਰ ਰਹੇ ਹਨ। ਆਪਣੀ ਅਦਾਕਾਰੀ ਦੇ ਨਾਲ ਸਭ ਨੂੰ ਆਪਣਾ ਦੀਵਾਨਾ ਬਣ ਚੁੱਕੀ ਪ੍ਰੀਤੀ ਸਪਰੂ ਇਸ ਫ਼ਿਲਮ ਨੂੰ ਡਾਇਰੈਕਟ ਕਰ ਰਹੇ ਹਨ।

View this post on Instagram

 

Hello from the sets of #terimerigalbangayi ?

A post shared by AKHIL (@a.k.h.i.l_01) on

ਹੋਰ ਵੇਖੋ:'ਚੱਲ ਮੇਰਾ ਪੁੱਤ' ਦਾ ਇੱਕ ਹੋਰ ਪੋਸਟਰ ਆਇਆ ਸਾਹਮਣੇ, 26 ਜੁਲਾਈ ਨੂੰ ਫ਼ਿਲਮ ਹੋਵੇਗੀ ਰਿਲੀਜ਼

ਪੰਜਾਬੀ ਗਾਇਕ ਅਖਿਲ ਜੋ ਕਿ ਸੋਸ਼ਲ ਮੀਡੀਆ ਅਕਾਉਂਟ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਜਿਸ ਦੇ ਚੱਲਦੇ ਉਨ੍ਹਾਂ ਨੇ ਆਪਣੀ ਫ਼ਿਲਮ ਦੇ ਸੈੱਟ ਤੋਂ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘Hello from the sets of #terimerigalbangayi...’

ਦੱਸ ਦਈਏ ਇਸ ਫ਼ਿਲਮ ‘ਚ ਅਖਿਲ ਦੇ ਨਾਲ ਨਜ਼ਰ ਆਉਣਗੇ ਪੰਜਾਬੀ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਰੁਬੀਨਾ ਬਾਜਵਾ। ਇਸ ਫ਼ਿਲਮ ਵਿੱਚ ਪ੍ਰੀਤੀ ਸਪਰੂ, ਗੱਗੂ ਗਿੱਲ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਹਾਰਬੀ ਸੰਘਾ, ਗੁਰਪ੍ਰੀਤ ਭੰਗੂ ਸਮੇਤ ਕਈ ਵੱਡੇ ਕਲਾਕਾਰ ਨਜ਼ਰ ਆਉਣਗੇ। ਜੇ ਗੱਲ ਕਰੀਏ ਅਖਿਲ ਦੀ ਗਾਇਕੀ ਸਫ਼ਰ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਖ਼ਾਬ, ਗਾਨੀ, ਤੇਰੀ ਕਮੀ, ਕਰਦੇ ਹਾਂ, ਜ਼ਿੰਦਗੀ, ਅੱਖ ਲਗਦੀ ਵਰਗੇ ਕਈ ਹਿੱਟ ਗੀਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਆਪਣੀ ਬਾਲੀਵੁੱਡ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਹਨ।

0 Comments
0

You may also like