ਅਕਸ਼ੇ ਕੁਮਾਰ ਦੀ ਨਵੀਂ ਫ਼ਿਲਮ ਦਾ ਲੁੱਕ ਆਇਆ ਸਾਹਮਣੇ, ਸਰਦਾਰ ਦੇ ਕਿਰਦਾਰ ‘ਚ ਆਉਣਗੇ ਨਜ਼ਰ

written by Shaminder | July 09, 2022

ਅਕਸ਼ੇ ਕੁਮਾਰ (Akshay Kumar) ਦੀਆਂ ਬੀਤੇ ਕੁਝ ਦਿਨਾਂ ਦੌਰਾਨ ਕਈ ਫ਼ਿਲਮਾਂ ਰਿਲੀਜ਼ ਹੋਈਆਂ ਹਨ । ਪਰ ਇਹ ਫ਼ਿਲਮਾਂ ਕੁਝ ਖ਼ਾਸ ਕਮਾਲ ਨਹੀਂ ਕਰ ਪਾਈਆਂ ਹਨ । ਇਸੇ ਦੌਰਾਨ ਅਕਸ਼ੇ ਕੁਮਾਰ ਦੀ ਨਵੀਂ ਫ਼ਿਲਮ ਦੀ ਪਹਿਲੀ ਝਲਕ ਸਾਹਮਣੇ ਆਈ ਹੈ।ਇਸ ਫ਼ਿਲਮ ‘ਚ ਅਕਸ਼ੇ ਕੁਮਾਰ ਸਰਦਾਰ ਦੇ ਕਿਰਦਾਰ ‘ਚ ਨਜ਼ਰ ਆਉਣ ਵਾਲੇ ਹਨ ।ਤਰਨ ਆਦਰਸ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸ਼ੇ ਕੁਮਾਰ ਦੀ ਇਸ ਫ਼ਿਲਮ ਦਾ ਫਸਟ ਲੁੱਕ ਸਾਂਝਾ ਕੀਤਾ ਹੈ ।

Image Source: Instagram

ਹੋਰ ਪੜ੍ਹੋ : ਅਕਸ਼ੇ ਕੁਮਾਰ ਨੇ ਆਪਣੀ ਫ਼ਿਲਮ ‘ਰਕਸ਼ਾ ਬੰਧਨ’ ਦੀ ਰਿਲੀਜ ਡੇਟ ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ

ਪੂਜਾ ਐਂਟਰਟੇਂਨਮੈਂਟ ਦੇ ਬੈਨਰ ਹੇਠ ਬਣਨ ਵਾਲੀ ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ । ਪਰ ਇਸ ਦਾ ਟਾਈਟਲ ਹਾਲੇ ਤੱਕ ਸਾਹਮਣੇ ਨਹੀਂ ਆ ਸਕਿਆ ਹੈ । ਇਸ ਫ਼ਿਲਮ ਦੀ ਸ਼ੂਟਿੰਗ ਲੰਡਨ ‘ਚ ਸ਼ੁਰੂ ਹੋ ਚੁੱਕੀ ਹੈ । ਅਕਸ਼ੇ ਕੁਮਾਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

Akshay Kumar announces release date of his next film 'Raksha Bandhan' Image Source: Instagram

ਹੋਰ ਪੜ੍ਹੋ : ਕੇ ਆਰ ਕੇ ਨੇ ਅਕਸ਼ੇ ਕੁਮਾਰ ‘ਤੇ ਕੱਸਿਆ ਤੰਜ, ਕਿਹਾ ‘ਆਪਨੇ ਤੋ 6 ਫ਼ਿਲਮ ਏਕ ਸਾਥ ਫਲਾਪ ਦੇਕਰ ਲਾਸ਼ੇਂ ਬਿਛਾ ਦੀ’

ਅਕਸ਼ੇ ਕੁਮਾਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਮਰਹੂਮ ਅਦਾਕਾਰ ਰਾਜੇਸ਼ ਖੰਨਾ ਦੀ ਧੀ ਟਵਿੰਕਲ ਖੰਨਾ ਦੇ ਨਾਲ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ । ਜਿਸ ਤੋਂ ਉਨ੍ਹਾਂ ਦੇ ਦੋ ਬੱਚੇ ਹਨ ਇੱਕ ਧੀ ਅਤੇ ਇੱਕ ਪੁੱਤਰ। ਦੋਵਾਂ ਦੇ ਨਾਲ ਅਕਸ਼ੇ ਕੁਮਾਰ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ ।

Image Source: Instagram

ਅਕਸ਼ੇ ਕੁਮਾਰ ਦੀਆਂ ਹੁਣ ਤੱਕ ਕਈ ਫ਼ਿਲਮਾਂ ਰਿਲੀਜ਼ ਹੋ ਚੁੱਕੀਆਂ ਹਨ । ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਨ੍ਹਾਂ ਫ਼ਿਲਮਾਂ ਦੀ ਬਦੌਲਤ ਉਹ ਬਾਲੀਵੁੱਡ ‘ਤੇ ਛਾਏ ਹੋਏ ਹਨ । ਕੁਝ ਸਮਾਂ ਪਹਿਲਾਂ ਸਰਦਾਰ ਦੇ ਕਿਰਦਾਰ ‘ਚ ਉਨ੍ਹਾਂ ਦੀ ਕੇਸਰੀ ਫ਼ਿਲਮ ਵੀ ਆਈ ਸੀ । ਜਿਸ ਨੂੰ ਦਰਸ਼ਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

 

View this post on Instagram

 

A post shared by Taran Adarsh (@taranadarsh)

You may also like