ਅਲਿਆ ਭੱਟ ਨੇ ਸਾੜੀ 'ਚ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਪਸੰਦ
ਅਲਿਆ ਭੱਟ ਨੇ ਸਾੜੀ 'ਚ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਪਸੰਦ
ਬਾਲੀਵੁੱਡ ਅਦਾਕਾਰਾ ਆਲਿਆ ਭੱਟ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਆਲਿਆ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਸਾੜੀ 'ਚ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

ਆਲਿਆ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਾੜੀ 'ਚ ਆਪਣੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਅਲਿਆ ਨੇ ਕੈਪਸ਼ਨ ਵਿੱਚ ਲਿਖਿਆ, " ਆ ਰਹੀ ਹੈ ਗੰਗੂ ?ਸਿਰਫ਼ ਸਿਨੇਮਾਘਰਾਂ 'ਚ 25 ਫਰਵਰੀ ਤੋਂ ?।

ਤੁਸੀਂ ਵੇਖ ਸਕਦੇ ਹੋ ਕਿ ਆਲਿਆ ਨੇ ਚਿੱਟੇ ਰੰਗ ਦੀ ਪਲੇਨ ਸਾਟਿਨ ਸਾੜੀ ਅਤੇ ਸਲੀਵਲੇਸ ਬਲਾਊਜ਼ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਉਸ ਨੇ ਰਾਊਂਡ ਸ਼ੇਪ ਇਅਰਰਿੰਗਸ ਪਾਏ ਹੋਏ ਹਨ ਤੇ ਵਾਲਾਂ ਦੇ ਵਿੱਚ ਲਾਲ ਰੰਗ ਦੇ ਫੁੱਲ ਲਾਏ ਹੋਏ ਹਨ। ਇਨ੍ਹਾਂ ਤਸਵੀਰਾਂ 'ਚ ਆਲਿਆ ਵੱਖ-ਵੱਖ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਤਸਵੀਰਾਂ ਵਿੱਚ ਆਲਿਆ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਹੋਰ ਪੜ੍ਹੋ : ਫ਼ਿਲਮ ਪੁਸ਼ਪਾ ਵੇਖਣ ਮਗਰੋਂ ਅੱਲੂ ਅਰਜੁਨ ਦੀ ਫੈਨ ਹੋਈ ਆਲਿਆ ਭੱਟ, ਪੋਸਟ ਸ਼ੇਅਰ ਕਰ ਆਖੀ ਇਹ ਗੱਲ...
ਆਲਿਆ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਸ ਦੇ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਲੋਕ ਵੱਖ-ਵੱਖ ਤਰ੍ਹਾਂ ਦੇ ਕਮੈਂਟ ਕਰਕੇ ਆਪਣੀ ਪ੍ਰਤੀਕੀਰਿਆ ਦੇ ਰਹੇ ਹਨ।
ਦੱਸ ਦਈਏ ਕਿ ਆਲਿਆ ਭੱਟ ਆਪਣੀ ਆਉਣ ਵਾਲੀ ਫ਼ਿਲਮ ਗੰਗੂਬਾਈ ਕਾਠੀਆਵਾੜੀ ਵਿੱਚ ਦਮਦਾਰ ਰੋਲ ਨਿਭਾਉਣ ਨੂੰ ਲੈ ਕੇ ਸੁਰਖੀਆਂ ਵਿੱਚ ਬਣੀ ਹੋਈ ਹੈ। ਇਸ ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ ਹੈ। ਟ੍ਰੇਲਰ ਵੇਖਣ ਮਗਰੋਂ ਨੀਤੂ ਕਪੂਰ ਤੇ ਹੋਰਨਾਂ ਕਈ ਬਾਲੀਵੁੱਡ ਸੈਲੇਬਸ ਨੇ ਆਲਿਆ ਦੀ ਅਦਾਕਾਰੀ ਦੀ ਤਾਰੀਫ ਕੀਤੀ ਹੈ। ਇਸ ਦੌਰਾਨ ਆਲਿਆ ਦੇ ਬੁਆਏਫ੍ਰੈਂਡ ਰਣਬੀਰ ਕਪੂਰ ਵੀ ਉਸ ਦੀ ਫ਼ਿਲਮ ਨੂੰ ਸਪੋਰਟ ਕਰਦੇ ਨਜ਼ਰ ਆਏ। ਨਾਰੀ ਸ਼ਕਤੀ ਉੱਤੇ ਅਧਾਰਿਤ ਇਹ ਫ਼ਿਲਮ 25 ਫਰਵਰੀ ਨੂੰ ਰਿਲੀਜ਼ ਹੋਵੇਗੀ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
