ਆਲੀਆ ਭੱਟ ਨਹੀਂ 'ਆਲੀਆ ਕਪੂਰ' ਦੀ ਇਸ ਤਸਵੀਰ ਨੇ ਸੋਸ਼ਲ ਮੀਡੀਆ 'ਤੇ ਮਚਾਈ ਧਮਾਲ, ਕਿਹਾ- ‘ਅੱਜ ਹੈ ਕਪੂਰ ਦਾ ਦਿਨ...’

written by Lajwinder kaur | July 22, 2022

Alia Bhatt wears 'Kapoor' t-shirt: ਹਾਲਾਂਕਿ ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਬਣੀ ਹੋਈ ਹੈ। ਪ੍ਰੋਫੈਸ਼ਨਲ ਕੰਮ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਆਪਣੇ ਹਾਲੀਵੁੱਡ ਡੈਬਿਊ ਨੂੰ ਲੈ ਕੇ ਕਾਫੀ ਲਾਈਮਲਾਈਟ 'ਚ ਹੈ ਅਤੇ ਜਲਦ ਹੀ ਮਾਂ ਬਣਨ ਵਾਲੀ ਹੈ।

ਜਿਸ ਕਰਕੇ ਪੂਰੇ ਭੱਟ ਅਤੇ ਕਪੂਰ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ 22 ਜੁਲਾਈ ਨੂੰ ਬਾਲੀਵੁੱਡ ਦੇ ਹੈਂਡਸਮ ਹੰਕ ਰਣਬੀਰ ਕਪੂਰ ਦੀ ਫਿਲਮ 'ਸ਼ਮਸ਼ੇਰਾ' ਰਿਲੀਜ਼ ਹੋਈ ਹੈ। ਜਿਸ ਨੂੰ ਲੈ ਕੇ ਆਲੀਆ ਅਤੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ।

ਹੋਰ ਪੜ੍ਹੋ : ਅਮਰਿੰਦਰ ਗਿੱਲ ਦੀ ਫ਼ਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦਾ ਨਵਾਂ ਪੋਸਟਰ ਆਇਆ ਸਾਹਮਣੇ, ਜਾਣੋ ਕਿਸ ਦਿਨ ਰਿਲੀਜ਼ ਹੋਵੇਗਾ ਟ੍ਰੇਲਰ

inside image of alia bhatt viral pics

ਆਲੀਆ ਭੱਟ ਵੀ ਰਣਬੀਰ ਦੀ ਫਿਲਮ ਦੇਖਣ ਲਈ ਕਾਫੀ ਉਤਸ਼ਾਹਿਤ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਦੇਖਿਆ ਜਾ ਸਕਦਾ ਹੈ ਕਿ ਆਲੀਆ ਨੇ 'ਕਪੂਰ' ਨਾਂ ਦੀ ਟੀ-ਸ਼ਰਟ ਪਾਈ ਹੋਈ ਹੈ। ਇਸ ਟੀ-ਸ਼ਰਟ 'ਚ ਅਭਿਨੇਤਰੀ ਦਾ ਇਕ ਵੱਖਰਾ ਹੀ ਸਵੈਗ ਦੇਖਣ ਨੂੰ ਮਿਲ ਰਿਹਾ ਹੈ।

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ-'ਅੱਜ ਕਪੂਰ ਦਾ ਦਿਨ ਹੈ...ਸ਼ਮਸ਼ੇਰਾ ਰਿਲੀਜ਼ ਹੋ ਗਈ ਹੈ, ਇਸ ਲਈ ਜਾ ਕੇ ਦੇਖੋ। ਇਸ ਪੋਸਟ ਉੱਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਹਨ। ਹਰ ਕੋਈ ਅਦਾਕਾਰਾ ਦੇ ਇਸ ਅੰਦਾਜ਼ ਦੀ ਤਾਰੀਫ ਕਰ ਸਕਦੇ ਹਨ।

ਜੇ ਗੱਲ ਕਰੀਏ ਆਲੀਆ ਭੱਟ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਆਪਣੀ ਫਿਲਮ 'ਡਾਰਲਿੰਗਸ' ਦਾ ਪ੍ਰਮੋਸ਼ਨ ‘ਚ ਲੱਗੀ ਹੋਈ ਹੈ। ਦੱਸ ਦਈਏ ਸਤੰਬਰ 'ਚ ਰਣਬੀਰ ਦੀ ਫਿਲਮ 'ਬ੍ਰਹਮਾਸਤਰ' ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੇ ਰਾਹੀਂ ਆਲੀਆ ਅਤੇ ਰਣਬੀਰ ਦੀ ਜੋੜੀ ਜੋ ਕਿ ਪਹਿਲੀ ਵਾਰ ਵੱਡੇ ਪਰਦੇ 'ਤੇ ਨਜ਼ਰ ਆਵੇਗੀ।

 

 

View this post on Instagram

 

A post shared by Alia Bhatt 🤍☀️ (@aliaabhatt)

You may also like