
ਅਮਰ ਨੂਰੀ (Amar Noori) ਬੀਤੇ ਦਿਨੀਂ ਕਮਲਜੀਤ ਨੀਰੂ ਦੇ ਪੁੱਤਰ ਸਾਰੰਗ ਦੇ ਵਿਆਹ ‘ਤੇ ਗਿੱਧਾ ਪਾਉਂਦੀ ਹੋਈ ਨਜ਼ਰ ਆਈ ਸੀ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕਾ ਆਪਣੇ ਭਤੀਜੇ (Nephew Wedding) ਦੇ ਵਿਆਹ ‘ਚ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲ ਕੇ ਭਾਵੁਕ ਹੋਇਆ ਗਾਇਕ ਦਾ ਫੈਨ, ਵੀਡੀਓ ਹੋ ਰਿਹਾ ਵਾਇਰਲ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਮਰ ਨੂਰੀ ਆਪਣੇ ਭਤੀਜੇ ਦੇ ਵਿਆਹ ‘ਚ ਜੰਮ ਕੇ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ।ਇਸ ਵੀਡੀਓ ‘ਤੇ ਪ੍ਰਸ਼ੰਸਕ ਵੀ ਖੂਬ ਰਿਐਕਸ਼ਨ ਦੇ ਰਹੇ ਹਨ । ਅਮਰ ਨੂਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ‘ਚ ਪਿਛਲੇ ਲੰਮੇ ਸਮੇਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

ਹੋਰ ਪੜ੍ਹੋ : ਰਵਿੰਦਰ ਗਰੇਵਾਲ ਦੇ ਮਾਮਾ ਜੀ ਦਾ ਹੋਇਆ ਦਿਹਾਂਤ, ਗਾਇਕ ਨੇ ਤਸਵੀਰ ਸਾਂਝੀ ਕਰਦੇ ਹੋਏ ਮਾਮੇ ਨਾਲ ਬਿਤਾਏ ਪਲਾਂ ਨੂੰ ਕੀਤਾ ਯਾਦ
ਉਹ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ । ਉਨ੍ਹਾਂ ਨੇ ਹਾਲ ਹੀ ‘ਚ ਫ਼ਿਲਮ ‘ਪੀ.ਆਰ.’ ‘ਚ ਵੀ ਕੰਮ ਕੀਤਾ ਹੈ । ਇਸ ਫ਼ਿਲਮ ‘ਚ ਉਹ ਆਪਣੇ ਪਤੀ ਸਰਦੂਲ ਸਿਕੰਦਰ ਦੇ ਨਾਲ ਨਜ਼ਰ ਆਏ ਸਨ ।
ਸਰਦੂਲ ਸਿਕੰਦਰ ਅਤੇ ਅਮਰ ਨੂਰੀ ਨੇ ਇੱਕਠਿਆਂ ਵੀ ਕਈ ਗੀਤ ਕੱਢੇ ਸਨ, ਜੋ ਸਰੋਤਿਆਂ ਦੇ ਦਿਲਾਂ ‘ਤੇ ਅੱਜ ਵੀ ਰਾਜ ਕਰਦੇ ਹਨ । ਅਮਰ ਨੂਰੀ ਹਾਲ ਹੀ ‘ਚ ਕਈ ਫ਼ਿਲਮਾਂ ‘ਚ ਨਜ਼ਰ ਆਏ ਹਨ ਅਤੇ ਹੋਰ ਕਈ ਪ੍ਰੋਜੈਕਟਸ ‘ਤੇ ਵੀ ਕੰਮ ਕਰ ਰਹੇ ਹਨ ।
View this post on Instagram