‘ਪਿਓ ਪੁੱਤ’ ਦੇ ਖ਼ੂਬਸੂਰਤ ਰਿਸ਼ਤੇ ਨੂੰ ਬਿਆਨ ਕਰ ਰਿਹਾ ਹੈ ਪੰਜਾਬੀ ਗਾਇਕ ਅਮਰ ਸੈਂਬੀ ਦਾ ਨਵਾਂ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  July 28th 2020 02:44 PM  |  Updated: July 28th 2020 02:53 PM

‘ਪਿਓ ਪੁੱਤ’ ਦੇ ਖ਼ੂਬਸੂਰਤ ਰਿਸ਼ਤੇ ਨੂੰ ਬਿਆਨ ਕਰ ਰਿਹਾ ਹੈ ਪੰਜਾਬੀ ਗਾਇਕ ਅਮਰ ਸੈਂਬੀ ਦਾ ਨਵਾਂ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਪੰਜਾਬੀ ਗਾਇਕ ਅਮਰ ਸੈਂਬੀ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਉਹ ‘ਪਿਓ ਪੁੱਤ’ ਦੇ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਅਮਰ ਸੈਂਬੀ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।

ਹੋਰ ਵੇਖੋ : ਪਰਮੀਸ਼ ਵਰਮਾ ਨੇ ਆਪਣੇ ਪਿਤਾ ਲਈ ਪਾਈ ਇਹ ਖ਼ਾਸ ਪੋਸਟ, ਪਰਮਾਤਮਾ ਅੱਗੇ ਕੀਤੀ ਇਹ ਅਰਦਾਸ

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਉਹ ਚੰਨ ਅੰਗਰੇਜ਼ (Chann Angrez) ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਜੱਸੀ ਐਕਸ ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਬੀ ਟੂਗੇਦਰਸ ਵਲੋਂ ਬਣਾਈ ਗਈ ਹੈ । ਗੀਤ ‘ਚ ਪਿਓ-ਪੁੱਤ ਦੇ ਖ਼ੂਬਸੂਰਤ ਰਿਸ਼ਤੇ ਨੂੰ ਬਿਆਨ ਕੀਤਾ ਗਿਆ ਹੈ । ਇਸ ਗੀਤ ਨੂੰ ਜੱਸ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਅਮਰ ਸੈਂਬੀ ਇਸ ਤੋਂ ਪਹਿਲਾਂ ਵੀ ਕਈ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਦੱਸ ਦਈਏ ਪੀਟੀਸੀ ਪੰਜਾਬੀ ਵੱਲੋਂ ਚਲਾਏ ਜਾਂਦੇ ਸ਼ੋਅ ਵਾਇਸ ਆਫ਼ ਪੰਜਾਬ ਸੀਜ਼ਨ 7 ਦੇ ਵਿਜੇਤਾ ਰਹਿ ਚੁੱਕੇ ਨੇ ਅਮਰ ਸੈਂਬੀ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network