ਗਾਇਕ ਅਮਰ ਸੈਂਬੀ ਆਪਣੇ ਨਵੇਂ ਗੀਤ ‘ਸਿੰਕਦਰ’ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ

written by Lajwinder kaur | April 30, 2021

ਪੰਜਾਬੀ ਗਾਇਕ ਅਮਰ ਸੈਂਬੀ ਜੋ ਕਿ ਬਹੁਤ ਜਲਦ ਆਪਣਾ ਨਵਾਂ ਗੀਤ ਸਿੰਕਦਰ (Sikander) ਲੈ ਕੇ ਆ ਰਹੇ ਨੇ। ਇਸ ਗੀਤ ਦੀ ਆਡੀਓ ਪਹਿਲਾਂ ਹੀ ਦਰਸ਼ਕਾਂ ਦਾ ਦਿਲ ਜਿੱਤ ਚੁੱਕਿਆ ਹੈ। ਜਿਸ ਕਰਕੇ ਪ੍ਰਸ਼ੰਸਕ ਇਸ ਗਾਣੇ ਦੇ ਵੀਡੀਓ ਦੀ ਉਡੀਕ ਕਰ ਰਹੇ ਸਨ। ਇੱਕ ਮਈ ਨੂੰ ਇਹ ਮਿਊਜ਼ਿਕ ਵੀਡੀਓ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ।

sikandar poster upcoming song of amar sehmbi image source- instagram

ਹੋਰ ਪੜ੍ਹੋ : ਗਾਇਕ ਗੈਰੀ ਸੰਧੂ ਨੇ ਇਸ ਮੁਸ਼ਕਿਲ ਸਮੇਂ ‘ਚ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ ਇਹ ਸਲਾਹ, ਵਾਮਿਕਾ ਗੱਬੀ ਤੇ ਮਿਸ ਪੂਜਾ ਨੇ ਇਸ ਗੱਲ ਦਾ ਕੀਤਾ ਸਮਰਥਨ

gill raunt and amar sehmbi image image source- instagram

ਜੇ ਗੱਲ ਕਰੀਏ ਇਸ ਗਾਣੇ ਦੇ ਬੋਲਾਂ ਦੀ ਤਾਂ ਉਹ ਨਾਮੀ ਗੀਤਕਾਰ ਗਿੱਲ ਰੌਂਤਾ ਦੀ ਕਲਮ ‘ਚੋਂ ਨਿਕਲੇ ਤੇ ਮਿਊਜ਼ਿਕ ਲਾਡੀ ਗਿੱਲ ਦਾ ਹੋਵੇਗਾ। ਇਹ ਗੀਤ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਐਕਸਕਲਿਉਸਿਵ ਰਿਲੀਜ਼ ਕੀਤਾ ਜਾਵੇਗਾ।

Amar Sehmbi image source- instagram

ਜੇ ਗੱਲ ਕਰੀਏ ਪੰਜਾਬੀ ਗਾਇਕ ਅਮਰ ਸੈਂਬੀ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਬਿਹਤਰੀਨ ਗੀਤ ਜਿਵੇਂ ਗੱਲ ਕਰਕੇ ਵੇਖੀ, ਅਣਖੀ, ਰੰਮ ਤੇ ਰਜਾਈ,ਮੁੰਡਾ ਸੋਹਣਾ ਜਿਹਾ, ਗੋਲਡ ਦੀ ਜੁੱਤੀ  ਵਰਗੇ ਕਈ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਕਿਸਾਨੀ ਗੀਤਾਂ ਦੇ ਨਾਲ ਵੀ ਕਿਸਾਨੀ ਅੰਦੋਲਨ ਨੂੰ ਆਪਣਾ ਪੂਰਾ ਸਮਰਥਨ ਦੇ ਰਹੇ ਨੇ। ਦੱਸ ਦਈਏ ਉਹ ਪੀਟੀਸੀ ਪੰਜਾਬੀ ਸੁਪਰ ਹਿੱਟ ਸ਼ੋਅ ‘ਵਾਇਸ ਆਫ਼ ਪੰਜਾਬ’ ਸੀਜ਼ਨ 7 ਦੇ ਵਿਜੇਤਾ ਰਹਿ ਚੁੱਕੇ ਨੇ ।

0 Comments
0

You may also like