ਕੀ ਤੁਸੀਂ ਪਹਿਚਾਣਿਆ ਤਸਵੀਰ ‘ਚ ਨਜ਼ਰ ਆ ਰਹੇ ਇਨ੍ਹਾਂ ਪੰਜਾਬੀ ਕਲਾਕਾਰਾਂ ਨੂੰ ? ਕਮੈਂਟ ਕਰਕੇ ਦੱਸੋ
ਸੋਸ਼ਲ ਮੀਡੀਆ ‘ਤੇ ਮਨੋਰੰਜਨ ਜਗਤ ਦੇ ਸਿਤਾਰਿਆਂ ਦੀਆਂ ਪੁਰਾਣੀ ਤਸਵੀਰਾਂ ਛਾਈਆਂ ਰਹਿੰਦੀਆਂ ਨੇ । ਦਰਸ਼ਕਾਂ ਵੱਲੋਂ ਇਨ੍ਹਾਂ ਅਣਦੇਖੀਆਂ ਤਸਵੀਰਾਂ ਨੂੰ ਖੂਬ ਪਸੰਦ ਵੀ ਕੀਤਾ ਜਾਂਦਾ ਹੈ । ‘ਜੋਰਾ ਦਸ ਨੰਬਰੀਆ’ ਵਰਗੀ ਹਿੱਟ ਫ਼ਿਲਮ ਦੇਣ ਵਾਲੇ ਲੇਖਕ, ਗੀਤਕਾਰ ਤੇ ਡਾਇਰੈਕਟਰ ਅਮਰਦੀਪ ਸਿੰਘ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਨੇ ।
ਹੋਰ ਵੇਖੋ:ਅਮਰਦੀਪ ਸਿੰਘ ਗਿੱਲ ਦੀ ਨਵੀਂ ਫ਼ਿਲਮ ‘ਰੋਹੀ ਬੀਆਬਾਨ’ ਦਾ ਪੋਸਟਰ ਆਇਆ ਸਾਹਮਣੇ
ਉਨ੍ਹਾਂ ਨੇ ਇੱਕ ਤਸਵੀਰ ਸ਼ੇਅਰ ਕੀਤੀ ਹੈ ਜਿਸ ‘ਚ ਉਨ੍ਹਾਂ ਦੇ ਨਾਲ ਹੰਸ ਰਾਜ ਹੰਸ ਤੇ ਤਾਜ਼ ਸਟੀਰਿਓ ਨੇਸ਼ਨ (Taz Stereo Nation) ਨਜ਼ਰ ਆ ਰਹੇ ਨੇ । ਦੂਜੀ ਤਸਵੀਰ ‘ਚ ਉਨ੍ਹਾਂ ਦੇ ਨਾਲ ਪੰਜਾਬੀ ਇੰਡਸਟਰੀ ਦੇ ਬਾਬਾ ਬੋਹੜ ਗੁਰਦਾਸ ਮਾਨ ਤੇ ਪੰਜਾਬੀ ਗਾਇਕ ਗੁਰਵਿੰਦਰ ਬਰਾੜ ਨਜ਼ਰ ਆ ਰਹੇ ਨੇ । ਦਰਸ਼ਕਾਂ ਵੱਲੋਂ ਇਨ੍ਹਾਂ ਪੁਰਾਣੀ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਨੇ ।
View this post on Instagram
An old pic with @gurdasmaanjeeyo @gurvinderbrarofficial #giddarbaha #punjab #punjabisinger #writer
ਜੇ ਗੱਲ ਕਰੀਏ ਅਮਰਦੀਪ ਸਿੰਘ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ‘ਰੋਹੀ ਬੀਆਬਾਨ’ ਟਾਈਟਲ ਹੇਠ ਆਪਣੀ ਨਵੀਂ ਫ਼ਿਲਮ ਲੈ ਕੇ ਆ ਰਹੇ ਨੇ । ਲਾਕਡਾਊਨ ਲੱਗਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਨਿਰਦੇਸ਼ਨ ‘ਚ ਬਣੀ ਫ਼ਿਲਮ ‘ਜੋਰਾ, ਦਾ ਸੈਕਿੰਡ ਚੈਪਟਰ’ ਦਰਸ਼ਕਾਂ ਦੇ ਸਨਮੁੱਖ ਹੋਈ ਸੀ । ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਵੀ ਕੀਤਾ ਗਿਆ ।