Advertisment

ਚੁਸਤ ਦਰੁਸਤ ਰਹਿਣਾ ਹੈ ਤਾਂ ਹਰ ਰੋਜ਼ ਖਾਓ ਮਟਰ, ਇਹ ਬਿਮਾਰੀਆਂ ਹੋਣਗੀਆਂ ਦੂਰ

author-image
By Rupinder Kaler
New Update
ਚੁਸਤ ਦਰੁਸਤ ਰਹਿਣਾ ਹੈ ਤਾਂ ਹਰ ਰੋਜ਼ ਖਾਓ ਮਟਰ, ਇਹ ਬਿਮਾਰੀਆਂ ਹੋਣਗੀਆਂ ਦੂਰ
Advertisment
ਹਰੇ ਮਟਰ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ।
Advertisment
ਵਿਟਾਮਿਨ, ਮਿਨਰਲ ਅਤੇ ਐਂਟੀਆਕਸੀਡੈਂਟ ਤੋਂ ਇਲਾਵਾ ਮਟਰ ਪ੍ਰੋਟੀਨ ਤੇ ਫਾਈਬਰ ਨਾਲ ਵੀ ਭਰਪੂਰ ਹੁੰਦੇ ਹਨ। ਮਟਰ ‘ਚ ਮੌਜੂਦ ਆਇਰਨ, ਜ਼ਿੰਕ, ਮੈਗਨੀਜ਼ ਤੇ ਕਾਪਰ ਆਦਿ ਤੱਤ ਸਾਨੂੰ ਬਿਮਾਰੀਆਂ ਤੋਂ ਬਚਾਉਂਦੇ ਹਨ। ਮਟਰਾਂ ਦਾ ਪ੍ਰਯੋਗ ਚਿਹਰੇ ਨੂੰ ਸੁੰਦਰ ਬਣਾਉਣ ਲਈ ਵੀ ਕੀਤਾ ਜਾਂਦਾ ਹੈ। ਪਾਣੀ ‘ਚ ਥੋੜ੍ਹੇ ਜਿਹੇ ਮਟਰ ਉਬਾਲ ਕੇ ਉਨ੍ਹਾਂ ਦੀ ਪੇਸਟ ਬਣਾ ਲਓ। ਇਸ ਪੇਸਟ ਨੂੰ ਚਿਹਰੇ ‘ਤੇ ਲਗਾਓ ਅਤੇ 15-20 ਮਿੰਟ ਬਾਅਦ ਸਾਫ਼ ਪਾਣੀ ਨਾਲ ਧੋਹ ਲਓ। ਹੋਰ ਪੜ੍ਹੋ :
Advertisment
green-pea ਇਸ ਨਾਲ ਚਿਹਰੇ ‘ਤੇ ਚਮਕ ਆਉਂਦੀ ਹੈ ਤੇ ਚਿਹਰੇ ਦੀਆਂ ਝੁਰੜੀਆਂ ਅਤੇ ਦਾਗ਼-ਧੱਬੇ ਦੂਰ ਹੁੰਦੇ ਹਨ। ਇਸ ਤੋਂ ਇਲਾਵਾ ਇਹ ਵਾਲਾਂ ਲਈ ਵੀ ਬਹੁਤ ਫ਼ਾਇਦੇਮੰਦ ਹਨ। ਵਿਟਾਮਿਨਾਂ ਦਾ ਸਮੂਹ ਵਿਟਾਮਿਨ ਬੀ-6, ਬੀ-12 ਅਤੇ ਫਾਲਿਕ ਐਸਿਡ ਖੂਨ ਦੇ ਲਾਲ ਕਣਾਂ ਨੂੰ ਬਣਾਉਣ ‘ਚ ਮਦਦ ਕਰਦੇ ਹਨ, ਜੋ ਸਰੀਰ ਦੇ ਨਾਲ-ਨਾਲ ਸਿਰ ਦੀਆਂ ਕੌਸ਼ਿਕਾਵਾਂ ਤਕ ਆਕਸੀਜਨ ਪਹੁੰਚਾਉਂਦਾ ਹੈ। ਇਸ ਤਰ੍ਹਾਂ ਇਹ ਤੱਤ ਵਾਲਾਂ ਨੂੰ ਕਮਜ਼ੋਰ ਹੋਣ ਤੋਂ ਰੋਕਦੇ ਹਨ। green-pea   ਮਟਰ ‘ਚ ਕੈਲੋਰੀ ਤੇ ਫੈਟ ਦੀ ਮਾਤਰਾ ਘੱਟ ਹੁੰਦੀ ਹੈ। ਇਸ ਲਈ ਇਹ ਵਜ਼ਨ ਕੰਟਰੋਲ ਕਰਨ ‘ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਹਰੇ ਮਟਰ ਫਾਈਬਰ ਨਾਲ ਭਰਪੂਰ ਹੁੰਦੇ ਹਨ, ਜੋ ਤੁਹਾਡਾ ਭਾਰ ਵਧਣ ਤੋਂ ਰੋਕਦੇ ਹਨ। ਹਰੇ ਮਟਰਾਂ ‘ਚ ਮੌਜੂਦ ਫਾਈਟੋਨਿਊਟ੍ਰੈਂਟਸ ਤੇ ਕੈਰੋਟੀਨ ਸਰੀਰ ਨੂੰ ਐਨਰਜੀ ਨਾਲ ਭਰਪੂਰ ਤੇ ਤੰਦਰੁਸਤ ਰੱਖਣ ‘ਚ ਕਾਰਗਰ ਸਿੱਧ ਹੁੰਦੇ ਹਨ। green-pea   ਵਧੀਆ ਸਿਹਤ ਲਈ ਹੱਡੀਆਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਮਟਰਾਂ ‘ਚ ਮੌਜੂਦ ਕੈਲਸ਼ੀਅਮ ਅਤੇ ਜ਼ਿੰਕ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ। ਇਸ ਤੋਂ ਇਲਾਵਾ ਤਾਜ਼ੇ ਹਰੇ ਮਟਰ ਵਿਟਾਮਿਨ-ਕੇ ਨਾਲ ਭਰਪੂਰ ਹੁੰਦੇ ਹਨ, ਜੋ ਵਧ ਰਹੇ ਬੱਚਿਆਂ, ਗਰਭਵਤੀ ਔਰਤਾਂ ਤੇ ਬਜ਼ੁਰਗਾਂ ਦੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ।
Advertisment

Stay updated with the latest news headlines.

Follow us:
Advertisment
Advertisment
Latest Stories
Advertisment