
ਅਮਰੀਕੀ ਪੌਪ ਸਟਾਰ ਬ੍ਰਿਟਨੀ ਸਪੀਅਰਸ (Britney Spears) ਨੂੰ ਆਪਣੀ ਨਿੱਜੀ ਜ਼ਿੰਦਗੀ ‘ਚ ਵਿਵਾਦਾਂ ਦੇ ਲਈ ਜਾਣਿਆ ਜਾਂਦਾ ਹੈ । ਪਿਛਲੇ ਕੁਝ ਸਮੇਂ ਤੋਂ ਗਾਇਕਾ ਮਾਨਸਿਕ ਤੌਰ ‘ਤੇ ਬੀਮਾਰ ਸੀ । ਆਪਣੀ ਨਿੱਜੀ ਅਤੇ ਪ੍ਰੋਫੈਸ਼ਨਲ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਰਹਿਣ ਵਾਲੀ ਇਸ ਗਾਇਕਾ ਦਾ ਇੱਕ ਵੀਡੀਓ ਏਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਗਾਇਕਾ ਖੁਦ ਨੂੰ ਸੱਪ (Snake Bite)ਤੋਂ ਕਟਵਾਉਂਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਜਾਣੋਂ ਦਿਲਜੀਤ ਦੋਸਾਂਝ ਲਈ ਕਿਸ ਫ਼ਿਲਮ ‘ਚ ਰਿਹਾ ਉਨ੍ਹਾਂ ਦਾ ਰੋਲ ਸਭ ਤੋਂ ਔਖਾ ਤੇ ਚੁਣੌਤੀਪੂਰਨ
ਇਸ ਤਸਵੀਰ ਨੂੰ ਗਾਇਕਾ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਬ੍ਰਿਟਨੀ ਖੁਦ ਨੂੰ ਸੱਪ ਤੋਂ ਕਟਵਾਉਂਦੀ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਹੁਣ ਤੱਕ ੯.੫ ਮਿਲੀਅਨ ਤੋਂ ਜ਼ਿਆਦਾ ਵਾਰ ਵੇਖਿਆ ਜਾ ਚੁੱਕਿਆ ਹੈ ।

ਹੋਰ ਪੜ੍ਹੋ : ਸੋਨਾਰਿਕਾ ਭਦੋਰੀਆ ਨੇ ਅਨਾਊਂਸ ਕੀਤੀ ਆਪਣੀ ਮੰਗਣੀ , ਵੇਖੋ ਮੰਗੇਤਰ ਦੇ ਨਾਲ ਸ਼ਾਨਦਾਰ ਤਸਵੀਰਾਂ
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਇੱਕ ਸੱਪ ਦਾ ਬੱਚਾ ਕਿੰਨਾ ਖਤਰਨਾ ਹੋ ਸਕਦਾ ਹੈ, ਦੇਖਦੇ ਹਾਂ’। ਬ੍ਰਿਟਨੀ ਦੇ ਇਸ ਵੀਡੀਓ ਨੂੰ ਵੇਖ ਕੇ ਉਸ ਦੇ ਪ੍ਰਸ਼ੰਸਕ ਵੀ ਹੈਰਾਨ ਹਨ ਅਤੇ ਕਮੈਂਟਸ ਕਰਕੇ ਲਿਖਿਆ ਕਿ ‘ਬਸ ਇਹ ਨੁਕਸਾਨ ਪਹੁੰਚਾ ਸਕਦਾ ਹੈ’।

ਇਸ ਤੋਂ ਇਲਾਵਾ ਇੱਕ ਹੋਰ ਨੇ ਲਿਖਿਆ ਕਿ ‘ਇਹ ਖਤਰਨਾਕ ਹੋ ਸਕਦਾ ਹੈ’।ਦੱਸ ਦਈਏ ਕੁਝ ਸਮਾਂ ਪਹਿਲਾਂ ਗਾਇਕਾ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਈ ਸੀ ਅਤੇ ਆਪਣੇ ਪਿਤਾ ਕਾਰਨ ਉਹ ਖੁਦ ਨੂੰ ਸਿਕਓਰ ਮਹਿਸੂਸ ਨਹੀਂ ਸੀ ਕਰ ਪਾਉਂਦੀ । ਅਜਿਹੇ ‘ਚ ਉਸ ਦੇ ਦੋਸਤਾਂ ਨੇ ਉਸ ਦਾ ਸਾਥ ਦਿੱਤਾ ਸੀ ।
View this post on Instagram