ਬਿੱਗ ਬੀ ਦੇ ਘਰੋਂ ਆਈ ਗੁੱਡ ਨਿਊਜ਼, ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਆਈ ਨੈਗਟਿਵ

Written by  Shaminder   |  July 23rd 2020 04:59 PM  |  Updated: July 23rd 2020 04:59 PM

ਬਿੱਗ ਬੀ ਦੇ ਘਰੋਂ ਆਈ ਗੁੱਡ ਨਿਊਜ਼, ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਆਈ ਨੈਗਟਿਵ

ਕੋਰੋਨਾ ਵਾਇਰਸ ਦਾ ਸ਼ਿਕਾਰ ਹੋਏ ਅਦਾਕਾਰ ਅਮਿਤਾਭ ਬੱਚਨ ਦੇ ਪ੍ਰਸ਼ੰਸਕਾਂ ਲਈ ਗੁੱਡ ਨਿਊਜ਼ ਹੈ। ਉਹ ਇਹ ਹੈ ਕਿ ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ । ਨਾਨਾਵਤੀ ਹਸਪਤਾਲ 'ਚ ਦਾਖਲ ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆ ਗਈ ਹੈ। 11 ਜੁਲਾਈ ਤੋਂ ਹਸਪਤਾਲ 'ਚ ਆਪਣਾ ਇਲਾਜ ਕਰਵਾ ਰਹੇ ਅਮਿਤਾਭ ਦੀ ਕੋਰੋਨਾ ਰਿਪੋਰਟ ਨੈਗੇਟਿਵ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

https://www.instagram.com/p/CC-mmQKB5_8/

ਖਬਰਾਂ ਮੁਤਾਬਕ ਅਮਿਤਾਭ ਦੇ ਬਲਡ ਟੈਸਟ, ਸੀਟੀ ਸਕੈਨ ਆਦਿ ਟੈਸਟਾਂ ਦੀਆਂ ਰਿਪੋਰਟਾਂ ਠੀਕ ਆਇਆਂ ਹਨ। ਅਭਿਸ਼ੇਕ ਦੀ ਹਾਲਤ ਵੀ ਠੀਕ ਹੈ। ਉਸ ਨੂੰ ਅਮਿਤਾਭ ਤੋਂ ਬਾਅਦ ਉਸੇ ਦਿਨ ਨਾਨਾਵਤੀ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਅਜਿਹੀ ਸਥਿਤੀ ਵਿੱਚ ਦੋਵਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਚਰਚਾ ਹੈ।

https://www.instagram.com/p/CCysliAhLS9/

ਹਾਲਾਂਕਿ, ਹਸਪਤਾਲ ਜਾਂ ਕਿਸੇ ਵੀ ਸਰੋਤ ਨੇ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਅਮਿਤਾਭ ਅਤੇ ਅਭਿਸ਼ੇਕ ਨੂੰ ਕਿਸ ਦਿਨ ਛੁੱਟੀ ਦਿੱਤੀ ਜਾਵੇਗੀ ਪਰ ਕਿਹਾ ਜਾ ਰਿਹਾ ਹੈ ਕਿ ਦੋਵਾਂ ਨੂੰ ਇਕ ਜਾਂ ਦੋ ਦਿਨਾਂ ਵਿਚ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।

https://www.instagram.com/p/CCKyb1QhLyv/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network