ਅਮਿਤਾਭ ਬੱਚਨ ਨੂੰ ਮੁੜ ਹੋਇਆ ਕੋਰੋਨਾ, ਅਦਾਕਾਰ ਨੇ ਫੈਨਜ਼ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

written by Pushp Raj | August 24, 2022

Amitabh Bachchan tests Corona Positive: ਮੁੜ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦਾ ਕਹਿਰ ਦੇਸ਼ ਵਿੱਚ ਵੱਧ ਰਿਹਾ ਹੈ। ਬਾਲੀਵੁੱਡ ਅਦਾਕਾਰਾ ਸ਼ਾਲੀਨੀ ਤੋਂ ਬਾਅਦ ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਭ ਬੱਚਨ ਵੀ ਮੁੜ ਕੋਰੋਨਾ ਸੰਕਰਮਿਤ ਹੋ ਗਏ ਹਨ। ਇਹ ਜਾਣਕਾਰੀ ਖ਼ੁਦ ਬਿੱਗ ਬੀ ਨੇ ਆਪਣੇ ਫੈਨਜ਼ ਨਾਲ ਸ਼ੇਅਰ ਕੀਤੀ ਹੈ।

Covid-19 isn't over yet! Amitabh Bachchan tests positive for coronavirus Image Source: Twitter

ਇਹ ਦੂਜੀ ਵਾਰ ਹੈ ਜਦੋਂ ਅਮਿਤਾਭ ਬੱਚਨ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ ਅਤੇ ਇਸ ਗੱਲ ਦੀ ਜਾਣਕਾਰੀ ਖ਼ੁਦ ਬਿੱਗ ਬੀ ਨੇ ਟਵੀਟ ਕਰਕੇ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕੋਵਿਡ ਜਾਂਚ ਕਰਵਾਉਣ ਦੀ ਅਪੀਲ ਵੀ ਕੀਤੀ ਹੈ। ਹਾਲਾਂਕਿ, ਅਮਿਤਾਭ ਬੱਚਨ ਦੇ ਪਰਿਵਾਰ ਦਾ ਕੋਈ ਦੂਜਾ ਮੈਂਬਰ ਕੋਰੋਨਾ ਵਾਇਰਸ ਤੋਂ ਪੀੜਤ ਨਹੀਂ ਪਾਇਆ ਗਿਆ ਹੈ।

Image Source: Twitter

ਅਮਿਤਾਭ ਬੱਚਨ ਨੇ ਆਪਣੇ ਟਵੀਟ 'ਚ ਲਿਖਿਆ, 'ਮੇਰਾ ਹੁਣੇ ਹੀ ਕੋਵਿਡ ਟੈਸਟ ਪੌਜ਼ੀਟਿਵ ਆਇਆ ਹੈ। ਉਹ ਸਾਰੇ ਲੋਕ ਜੋ ਕਿ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਸੰਪਰਕ ਦੇ ਵਿੱਚ ਰਹੇ ਹਨ, ਕਿਰਪਾ ਕਰਕੇ ਉਹ ਸਾਰੇ ਆਪਣਾ ਟੈਸਟ ਕਰਵਾਓ। ਇਸ ਦੌਰਾਨ ਅਮਿਤਾਭ ਬੱਚਨ ਨੇ ਫੈਨਜ਼ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤੇ ਕਿਹਾ ਅਜੇ ਵੀ ਇਹ ਵਾਇਰਸ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ।

ਅਦਾਕਾਰ ਦੇ ਇਸ ਟਵੀਟ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਲਈ ਦੁਆਵਾਂ ਕਰ ਰਹੇ ਹਨ। ਇਸ ਟਵੀਟ ਦੇ ਕਮੈਂਟਸ 'ਚ ਪ੍ਰਸ਼ੰਸਕ ਅਮਿਤਾਭ ਬੱਚਨ ਤੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛ ਰਹੇ ਹਨ। ਕਈ ਪ੍ਰਸ਼ੰਸਕਾਂ ਨੇ ਅਭਿਨੇਤਾ ਨੂੰ ਆਪਣਾ ਖਿਆਲ ਰੱਖਣ ਅਤੇ ਜਲਦੀ ਠੀਕ ਹੋਣ ਲਈ ਕਿਹਾ ਹੈ।

Covid-19 isn't over yet! Amitabh Bachchan tests positive for coronavirus Image Source: Twitter

ਹੋਰ ਪੜ੍ਹੋ: ਪਤੀ ਨਾਲ ਇੰਝ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ ਗੌਹਰ ਖਾਨ, ਅਦਾਕਾਰਾ ਨੇ ਸ਼ੇਅਰ ਕੀਤੀਆਂ ਤਸਵੀਰਾਂ

ਦੱਸ ਦੇਈਏ ਕਿ ਅਮਿਤਾਭ ਬੱਚਨ ਇਨ੍ਹੀਂ ਦਿਨੀਂ ਆਪਣੇ ਗੇਮ ਸ਼ੋਅ 'ਕੌਨ ਬਣੇਗਾ ਕਰੋੜਪਤੀ' 'ਚ ਰੁੱਝੇ ਹੋਏ ਹਨ। ਇਸ ਸ਼ੋਅ ਦੌਰਾਨ ਉਹ ਲਗਾਤਾਰ ਨਵੇਂ ਲੋਕਾਂ ਨੂੰ ਮਿਲ ਰਹੇ ਸੀ। ਇਸ ਤੋਂ ਪਹਿਲਾਂ ਵੀ ਸਾਲ 2020 ਵਿੱਚ ਅਮਿਤਾਭ ਬੱਚਨ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਸਨ। ਇਸ ਦੌਰਾਨ ਅਦਾਕਾਰ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਵੀ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਇਸ ਦੌਰਾਨ ਬਿੱਗ ਬੀ ਨੇ ਪ੍ਰਸ਼ੰਸਕਾਂ ਲਈ ਇੱਕ ਪੋਸਟ ਵੀ ਕੀਤੀ। ਅਮਿਤਾਭ ਬੱਚਨ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕੋਰੋਨਾ ਵਾਇਰਸ ਹੋਇਆ ਸੀ। ਇਸ ਦੇ ਨਾਲ ਹੀ, 2022 ਦੇ ਸ਼ੁਰੂਆਤੀ ਦਿਨਾਂ ਵਿੱਚ, ਬਿੱਗ ਬੀ ਦੇ ਘਰ ਦਾ ਇੱਕ ਸਟਾਫ ਮੈਂਬਰ ਵੀ ਇਸ ਵਾਇਰਸ ਨਾਲ ਸੰਕਰਮਿਤ ਹੋ ਗਿਆ ਸੀ।

You may also like