
ਐਮੀ ਵਿਰਕ ਤੇ ਸੋਨਮ ਬਾਜਵਾ ਦੀ ਆਉਣ ਵਾਲੀ ਨਵੀਂ ਫ਼ਿਲਮ ਪੁਆੜਾ ਜੋ ਕਿ ਖੂਬ ਸੁਰਖੀਆਂ ਵਟੋਰ ਰਹੀ ਹੈ। ਫ਼ਿਲਮ ਦੀ ਨਵੀਂ ਰਿਲੀਜ਼ ਡੇਟ ਤੋਂ ਬਾਅਦ ਦਰਸ਼ਕ ਇਸ ਫ਼ਿਲਮ ਨੂੰ ਦੇਖਣ ਦੇ ਲਈ ਬਹੁਤ ਹੀ ਉਤਸੁਕ ਨੇ। ਜਿਸ ਕਰਕੇ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਰਿਲੀਜ਼ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ : ਰਾਜਵੀਰ ਜਵੰਦਾ ਦੇ ਆਉਣ ਵਾਲੇ ਨਵੇਂ ਗੀਤ ‘Brown Eye’ ਦਾ ਸ਼ਾਨਦਾਰ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਜੀ ਹਾਂ ਪਿਆਰ ਦੇ ਰੰਗਾਂ ਨਾਲ ਭਰਿਆ ਗੀਤ ‘ਪਾਉਂਦਾ ਬੋਲੀਆਂ’ (Paunda Boliyaan) ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ Ammy Virk & Tarannum Malik ਨੇ ਹੀ ਗਾਇਆ ਹੈ। ਜਿਸ ‘ਚ ਉਹ ਆਪਣੇ ਪਿਆਰ ਦੇ ਪਰਵਾਨ ਹੋਣ ਕਰਕੇ ਆਪਣੀ ਖੁਸ਼ੀ ਇਸ ਗੀਤ ‘ਚ ਪੇਸ਼ ਕਰ ਰਹੇ ਨੇ। ਇਸ ਗੀਤ ਨੂੰ ਐਮੀ ਵਿਰਕ ਤੇ ਸੋਨਮ ਬਾਜਵਾ ਉੱਤੇ ਫਿਲਮਾਇਆ ਗਿਆ ਹੈ। ਗਾਣੇ 'ਚ ਫ਼ਿਲਮ ਦੇ ਬਾਕੀ ਕਲਾਕਾਰ ਵੀ ਨਜ਼ਰ ਆ ਰਹੇ ਨੇ।

‘ਪੁਆੜਾ’ ਫ਼ਿਲਮ ਨੂੰ ਨਾਮੀ ਡਾਇਰੈਕਟਰ ਰੁਪਿੰਦਰ ਚਾਹਲ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਅਨੀਤਾ ਦੇਵਗਨ, ਹਰਦੀਪ ਗਿੱਲ, ਸੀਮਾ ਕੌਸ਼ਲ, ਸੁਖਵਿੰਦਰ ਸਿੰਘ ਚਾਹਲ, ਨਿਸ਼ਾ ਬਾਨੋ ਤੋਂ ਇਲਾਵਾ ਕਈ ਹੋਰ ਪੰਜਾਬੀ ਕਲਾਕਾਰ ਇਸ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਕਾਮੇਡੀ, ਰੋਮਾਂਸ, ਪਰਿਵਾਰਕ ਡਰਾਮੇ ਤੇ ਖੂਬ ਮਸਤੀ ਵਾਲੀ ਇਹ ਫ਼ਿਲਮ 12 ਅਗਸਤ ਨੂੰ ਰਿਲੀਜ਼ ਹੋਵੇਗੀ।