‘Kade Kade’ ਗੀਤ ਛਾਇਆ ਟਰੈਂਡਿੰਗ ‘ਚ, ਐਮੀ ਵਿਰਕ ਤੇ ਵਾਮਿਕਾ ਗੱਬੀ ਦੀ ਜੋੜੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

Written by  Lajwinder kaur   |  June 13th 2021 10:02 AM  |  Updated: June 13th 2021 10:02 AM

‘Kade Kade’ ਗੀਤ ਛਾਇਆ ਟਰੈਂਡਿੰਗ ‘ਚ, ਐਮੀ ਵਿਰਕ ਤੇ ਵਾਮਿਕਾ ਗੱਬੀ ਦੀ ਜੋੜੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਪੰਜਾਬੀ ਗਾਇਕ ਐਮੀ ਵਿਰਕ ਜੋ ਆਪਣੇ ਨਵੇਂ ਗੀਤ ‘ਕਦੇ ਕਦੇ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਗੀਤ ‘ਚ ਪਿਆਰ ਕਰਨ ਵਾਲੇ ਜਦੋਂ ਕਿਸੇ ਜਾਨਲੇਵਾ ਬਿਮਾਰੀ ਦੇ ਕਾਰਨ ਇੱਕ-ਦੂਜੇ ਤੋਂ ਅਲੱਗ ਹੋਣ ਵਾਲੇ ਹੁੰਦੇ ਨੇ, ਉਸ ਦਰਦ ਨੂੰ ਬਹੁਤ ਹੀ ਪਿਆਰੇ ਢੰਗ ਦੇ ਨਾਲ ਬਿਆਨ ਕੀਤਾ ਹੈ। ਇਸ ਗੀਤ ਨੂੰ ਐਮੀ ਵਿਰਕ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।

singer ammy virk and wamiqa gabbi new song kade kade Image Source: Instagram

ਹੋਰ ਪੜ੍ਹੋ : ਰੇਦਾਨ ਹੰਸ ਆਪਣੇ ਤਾਏ ਨਵਰਾਜ ਹੰਸ ਦੇ ਨਾਲ ਖੇਡਦਾ ਆਇਆ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਤਾਏ-ਭਤੀਜੇ ਦਾ ਇਹ ਅੰਦਾਜ਼

inside image of kade kade video out Image Source: Instagram

ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਦਾ ਹੈ । ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਐਮੀ ਵਿਰਕ ਤੇ ਐਕਟਰੈੱਸ ਵਾਮਿਕਾ ਗੱਬੀ । ਦੋਵਾਂ ਦੀ ਕਮਿਸਟਰੀ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਇਸ ਗਾਣੇ ਦਾ ਸ਼ਾਨਦਾਰ ਵੀਡੀਓ ਅਰਵਿੰਦਰ ਖਹਿਰਾ ਨੇ ਤਿਆਰ ਕੀਤਾ ਹੈ। ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗਾਣੇ ਟਰੈਂਡਿੰਗ ‘ਚ ਚੱਲ ਰਿਹਾ ਹੈ।

Ammy Virk-Wamiqa Image Source: Instagram

ਜੇ ਗੱਲ ਕਰੀਏ ਐਮੀ ਵਿਰਕ ਦੇ ਵਰੰਟ ਵਰਕ ਦੀ ਤਾਂ  ਉਹ ਪੰਜਾਬੀ ਮਿਊਜ਼ਿਕ ਜਗਤ ਦੇ ਕਮਾਲ ਦੇ ਗਾਇਕਾਂ ਚੋਂ ਇੱਕ ਨੇ । ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਜਿਵੇਂ ਵੰਗ ਦਾ ਨਾਪ, ਤਾਰਾ, ਪਸੰਦ ਜੱਟ ਦੀ, ਕਾਲਾ ਸੂਟ, ਇੱਕ ਪਲ ਵਰਗੇ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਹੈ। ਉਹ ਕਈ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਅਖੀਰਲੀ ਵਾਰ ਉਹ ਪੰਜਾਬੀ ਫ਼ਿਲਮ ਸੁਫਨਾ ‘ਚ ਨਜ਼ਰ ਆਏ ਸੀ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network