ਐਮੀ ਵਿਰਕ ਨੇ ਆਪਣੀ ਇੱਕ ਹੋਰ ਨਵੀਂ ਫ਼ਿਲਮ ‘ਦੇ ਦੇ ਗੇੜਾ’ ਦਾ ਕੀਤਾ ਐਲਾਨ, ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ
ਐਮੀ ਵਿਰਕ ਨੇ ਆਪਣੀ ਇੱਕ ਹੋਰ ਨਵੀਂ ਫ਼ਿਲਮ ‘ਦੇ ਦੇ ਗੇੜਾ’ ਦਾ ਕੀਤਾ ਐਲਾਨ, ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ
ਪੰਜਾਬੀ ਸਿਨੇਮਾ ਜੋ ਕਿ ਆਪਣੀ ਮਿਹਨਤ ਸਦਕਾ ਅੱਜ ਆਸਮਾਨ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਪੰਜਾਬੀ ਸਿਨੇਮਾ ਬਾਕਸ ਆਫ਼ਿਸ ਉੱਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲਗਾਤਾਰ ਅੱਗੇ ਵੱਧ ਰਿਹਾ ਹੈ ਜਿਸ ਕਰਕੇ ਹਰ ਹਫਤੇ ਇੱਕ ਤੋਂ ਬਾਅਦ ਇੱਕ ਨਵੀਂ ਫ਼ਿਲਮ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਉਂਦੀ ਹੈ। ਇਸ ਤੋਂ ਇਲਾਵਾ ਨਵੀਂ ਫ਼ਿਲਮਾਂ ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਰਹੀ ਹੈ। ਗਾਇਕ ਅਤੇ ਐਕਟਰ ਐਮੀ ਵਿਰਕ (Ammy Virk ) ਨੇ ਆਪਣੀ ਇੱਕ ਹੋਰ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ।

ਕਿਸਮਤ-2 ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਐਮੀ ਵਿਰਕ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਆਪਣੀ ਇੱਕ ਹੋਰ ਨਵੀਂ ਫ਼ਿਲਮ ਦੇ ਦੇ ਗੇੜਾ (De De Geda) ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਫ਼ਿਲਮ ਦਾ ਫਰਸਟ ਲੁੱਕ ਪੋਸਟਰ ਵੀ ਸ਼ੇਅਰ ਕਰ ਦਿੱਤਾ ਹੈ। ਉਨ੍ਹਾਂ ਨੇ ਨਾਲ ਹੀ ਫ਼ਿਲਮ ਦੀ ਰਿਲੀਜ਼ ਡੇਟ ਦੱਸੀ ਹੈ । ਇਹ ਫ਼ਿਲਮ ਜੋ ਕਿ ਅਗਲੇ ਸਾਲ 18 ਫ਼ਰਵਰੀ 2022 ਨੂੰ ਰਿਲੀਜ਼ ਹੋਵੇਗੀ ।

ਇਹ ਫ਼ਿਲਮ ਐਮੀ ਵਿਰਕ ਦੇ ਆਪਣੇ ਪ੍ਰੋਡਕਸ਼ਨ ਹਾਊਸ 'ਐਮੀ ਵਿਰਕ ਪ੍ਰੋਡਕਸ਼ਨ' ਦੇ ਅਧੀਨ ਰਿਲੀਜ਼ ਹੋਵੇਗੀ। ਜੇਕਰ ਪੋਸਟਰ ਦੀ ਗੱਲ ਕਰੀਏ ਤਾਂ ਫ਼ਿਲਮ ਦਾ ਪੋਸਟਰ ਕਾਫੀ ਦਿਲਚਸਪ ਨਜ਼ਰ ਆ ਰਿਹਾ ਹੈ, ਕਿਉਂਕਿ ਇਸ ‘ਚ ਢੋਲ ਵਜਾਉਂਦੇ ਇੱਕ ਆਦਮੀ ਅਤੇ ਔਰਤ ਨੱਚਦੀ ਹੋਈ ਨਜ਼ਰ ਆ ਰਹੀ ਹੈ। ਇਹ ਫ਼ਿਲਮ ਰਾਕੇਸ਼ ਧਵਨ ਨੇ ਲਿਖੀ ਹੈ, ਜੋ ਕਿ ਪੰਜਾਬੀ ਉਦਯੋਗ ਦੇ ਉੱਘੇ ਲੇਖਕਾਂ ‘ਚੋਂ ਇੱਕ ਹੈ। ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਸ਼ੇਰ ਬੱਗਾ, ਆਜਾ ਮੈਕਸੀਕੋ ਚੱਲੀਏ ਤੇ ਕਈ ਹੋਰ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
