ਬੁਰਜ ਖਲੀਫਾ ‘ਤੇ ਦਿਖਾਏ ਜਾਣੇ ਵਾਲੇ ਪਹਿਲੇ ਪੰਜਾਬੀ ਅਦਾਕਾਰ ਬਣੇ ਐਮੀ ਵਿਰਕ
ਬੁਰਜ ਖਲੀਫਾ ‘ਤੇ ਦਿਖਾਏ ਜਾਣੇ ਵਾਲੇ ਪਹਿਲੇ ਪੰਜਾਬੀ ਅਦਾਕਾਰ ਬਣੇ ਐਮੀ ਵਿਰਕ
ਫ਼ਿਲਮ 83 , 24 (Movie 83) ਦਸੰਬਰ ਨੂੰ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ । ਇਹ ਫ਼ਿਲਮ ਹਿੰਦੀ, ਤਮਿਲ, ਕੰਨੜ ਅਤੇ ਮਲਿਆਲਮ ‘ਚ ਵੀ ਰਿਲੀਜ਼ ਹੋਵੇਗੀ । ਇਸ ਤੋਂ ਪਹਿਲਾਂ ਫ਼ਿਲਮ ਦੀ ਟੀਮ ਫ਼ਿਲਮ ਦੇ ਪ੍ਰਮੋਸ਼ਨ ‘ਚ ਜੁਟੀ ਹੋਈ ਹੈ । ਇਸ ਤੋਂ ਇਲਾਵਾ ਇਸ ਫ਼ਿਲਮ ਦੇ ਕੁਝ ਦ੍ਰਿਸ਼ਾਂ ਨੂੰ ਦੁਨੀਆ ਦੀ ਸਭ ਤੋਂ ਲੰਮੀ ਇਮਾਰਤ ਬੁਰਜ ਖਲੀਫਾ (Burj Khalifa) ‘ਤੇ ਦਿਖਾਇਆ ਗਿਆ ਹੈ । ਜਿਸ ਦਾ ਇੱਕ ਵੀਡੀਓ ਰਣਵੀਰ ਸਿੰਘ (Ranveer Singh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
image From Google
ਹੋਰ ਪੜ੍ਹੋ : ਕਾਰਤਿਕ ਆਰੀਅਨ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰ ਕੀਤੀ ਸਾਂਝੀ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਫ਼ਿਲਮ 83 ਦੇ ਸਾਰੇ ਕਲਾਕਾਰਾਂ ਨੂੰ ਵਿਖਾਇਆ ਗਿਆ ਹੈ । ਇਸ ਇਤਿਹਾਸਿਕ ਪਲਾਂ ਦੇ ਗਵਾਹ ਬਣੇ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਇਸ ਦੇ ਨਾਲ ਹੀ ਕਪਿਲ ਦੇਵ ‘ਤੇ ਉਨ੍ਹਾਂ ਦੀ ਪਤਨੀ ਵੀ ਇਸ ਮੌਕੇ ‘ਤੇ ਮੌਜੂਦ ਸਨ । ਇਸ ਫ਼ਿਲਮ ‘ਚ ਬਲਵਿੰਦਰ ਸਿੰਘ ਸੰਧੂ ਦਾ ਕਿਰਦਾਰ ਨਿਭਾਉਣ ਵਾਲੇ ਐਮੀ ਵਿਰਕ (Ammy Virk) ਵੀ ਨਜ਼ਰ ਆਏ ।ਫਿਲਮ ’83’, 1983 ਦੇ ਵਿਸ਼ਵ ਕੱਪ ਟੂਰਨਾਮੈਂਟ ਦੌਰਾਨ ਵਾਪਰੀਆਂ ਘਟਨਾਵਾਂ ਦੇ ਆਲੇ-ਦੁਆਲੇ ਘੁੰਮਦੀ ਹੈ। ਭਾਰਤ ਨੇ ਉਸ ਸਾਲ ਇਤਿਹਾਸ ਰਚਦੇ ਹੋਏ ਕੱਪ ਜਿੱਤਿਆ।
image From google
ਟ੍ਰੇਲਰ ਬਹੁਤ ਸਾਰੀਆਂ ਭਾਵਨਾਵਾਂ ਨਾਲ ਭਰਪੂਰ ਹੈ। ਫ਼ਿਲਮ ‘ਚ ਪੰਜਾਬੀ ਗਾਇਕ ਹਾਰਡੀ ਸੰਧੂ ਵੀ ਨਜ਼ਰ ਆਉਣਗੇ । ਦੱਸ ਦਈਏ ਕਿ ਐਮੀ ਵਿਰਕ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਨਿੱਕਾ ਜ਼ੈਲਦਾਰ, ਅਰਦਾਸ, ਬੰਬੂਕਾਟ, ਕਿਸਮਤ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।ਕਬੀਰ ਖਾਨ ਦੁਆਰਾ ਨਿਰਦੇਸ਼ਤ, ’83’ ਵਿੱਚ ਕਪਿਲ ਦੇਵ ਦੇ ਰੂਪ ਵਿੱਚ ਰਣਵੀਰ ਸਿੰਘ, ਬਲਵਿੰਦਰ ਸਿੰਘ ਸੰਧੂ ਦੇ ਰੂਪ ਵਿੱਚ ਐਮੀ ਵਿਰਕ ਹਨ ਅਤੇ ਮਦਨ ਲਾਲ ਦੇ ਰੂਪ ਵਿੱਚ ਹਾਰਡੀ ਸੰਧੂ ਹਨ। ਫਿਲਮ 24 ਦਸੰਬਰ, 2021 ਨੂੰ ਰਿਲੀਜ਼ ਹੋਵੇਗੀ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
