ਦੇਖੋ ਵੀਡੀਓ: ‘Taare Balliye’ ਗੀਤ ਹੋਇਆ ਰਿਲੀਜ਼, ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਨੋਕ-ਝੋਕ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

Written by  Lajwinder kaur   |  October 30th 2020 05:46 PM  |  Updated: October 30th 2020 05:46 PM

ਦੇਖੋ ਵੀਡੀਓ: ‘Taare Balliye’ ਗੀਤ ਹੋਇਆ ਰਿਲੀਜ਼, ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਨੋਕ-ਝੋਕ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਪੰਜਾਬੀ ਗਾਇਕ ਐਮੀ ਵਿਰਕ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਉਹ ‘ਤਾਰੇ ਬੱਲੀਏ’ (Taare Balliye) ਟਾਈਟਲ ਹੇਠ ਭੰਗੜਾ ਬੀਟ ਵਾਲਾ ਸੌਂਗ ਲੈ ਕੇ ਆਏ ਨੇ ।sargun mehta and ammy virk new song taare balliye

ਹੋਰ ਪੜ੍ਹੋ : ਹਾਰਡੀ ਸੰਧੂ ਨੇ ਖ਼ਾਸ ਦਿਨ ‘ਤੇ ਸ਼ੇਅਰ ਕੀਤੀਆਂ ਆਪਣੀ ਲਾਈਫ ਪਾਰਟਨਰ ਦੇ ਨਾਲ ਨਵੀਆਂ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

ਇਸ ਗੀਤ ‘ਚ ਐਮੀ ਵਿਰਕ ਦੇ ਨਾਲ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਸਰਗੁਣ ਮਹਿਤਾ । ਦਰਸ਼ਕਾਂ ਨੂੰ ਦੋਵਾਂ ਦੀ ਨੋਕ-ਝੋਕ ਖੂਬ ਪਸੰਦ ਆ ਰਹੀ ਹੈ । ਗਾਣੇ ਦੇ ਵੀਡੀਓ ‘ਚ ਮਨਿੰਦਰ ਬੁੱਟਰ ਦੀ ਸਪੈਸ਼ਲ ਐਂਟਰੀ ਦੇਖਣ ਨੂੰ ਮਿਲ ਰਹੀ ਹੈ ।

ammy virk and maninder buttar

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਹੈਪੀ ਰਾਏਕੋਟੀ ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਅਰਵਿੰਦਰ ਖਹਿਰਾ ਨੇ ਡਾਇਰੈਕਟ ਕੀਤਾ ਹੈ । ਗਾਣੇ ਨੂੰ ਬਰਫੀ ਮਿਊਜ਼ਿਕ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ । ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਕਮੈਂਟ ਕਰਕੇ ਦੱਸ ਸਕਦੇ ਹੋ ।ammy virk and sargun mehta new song taare balliye

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network