ਸਿੱਧੂ ਮੂਸੇਵਾਲੇ ਨੂੰ ਯਾਦ ਕਰ ਭਾਵੁਕ ਹੋਏ ਐਮੀ ਵਿਰਕ, ਸਿੱਧੂ ਦੇ ਮਾਪਿਆਂ ਲਈ ਆਖੀ ਇਹ ਗੱਲ

written by Pushp Raj | June 09, 2022

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਹਰ ਕਿਸੇ ਦੇ ਦਿਲ ਨੂੰ ਵਲੁੰਧਰ ਕੇ ਰੱਖ ਦਿੱਤਾ ਹੈ। ਉਨ੍ਹਾਂ ਦੇ ਸਾਥੀ ਕਲਾਕਾਰ ਅਤੇ ਫੈਨਜ਼ ਅਜੇ ਵੀ ਉਨ੍ਹਾਂ ਦੇ ਦੇਹਾਂਤ ਦੇ ਦੁੱਖ ਤੋਂ ਨਿਕਲ ਨਹੀਂ ਪਾ ਰਹੇ ਹਨ। ਅਜਿਹੇ 'ਚ ਮਸ਼ਹੂਰ ਪੰਜਾਬੀ ਅਦਾਕਾਰ ਐਮੀ ਵਿਰਕ ਮੁੜ ਸਿੱਧੂ ਮੂਸੇਵਾਲੇ ਨੂੰ ਯਾਦ ਕਰਕੇ ਬਹੁਤ ਭਾਵੁਕ ਹੋ ਗਏ।

Image Source: Instagram

ਪੰਜਾਬੀ ਅਦਾਕਾਰ ਐਮੀ ਵਿਰਕ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਮਨ ਦੇ ਵਿਚਾਰ ਤੇ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀਆਂ ਚੀਜ਼ਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ।

ਬੀਤੇ ਦਿਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਤੇ ਭੋਗ ਸੀ। ਇਸ ਮੌਕੇ ਐਮੀ ਵਿਰਕ ਆਪਣੇ ਦੋਸਤ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਬੇਹੱਦ ਭਾਵੁਕ ਹੋ ਗਏ। ਇਸ ਦੌਰਾਨ ਉਹ ਮੂਸੇਵਾਲਾ ਦੇ ਮਾਪਿਆਂ ਲਈ ਵੀ ਚਿੰਤਤ ਨਜ਼ਰ ਆਏ।

Image Source: Instagram

ਆਪਣੇ ਮਰਹੂਮ ਦੋਸਤ ਨੂੰ ਯਾਦ ਕਰਦੇ ਹੋਏ ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਬਹੁਤ ਹੀ ਭਾਵੁਕ ਪੋਸਟ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਆਪਣੇ ਇਸ ਪੋਸਟ ਵਿੱਚ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਦੇ ਸਮੇਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, "ਮਾਪੇ ਹੋਣ ਜੀਉਂਦੇ ਪੁਤ ਦਾ ਭੋਗ ਪਵੇ, ਹਾਏ ਓ ਰੱਬਾ ਐਸਾ ਨਾ ਕਦੇ ਸੋਗ ਪਾਵੇ (ਹੈਪੀ ਰਾਏਕੋਟੀ) 😭💔😭#sidhumoosewala"

ਦਰਅਸਲ ਐਮੀ ਵਿਰਕ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਹ ਭਾਵੁਕ ਲਾਈਨਾਂ ਹੈਪੀ ਰਾਏਕੋਟੀ ਦੇ ਇੱਕ ਗੀਤ ਚੋਂ ਲਈਆਂ ਗਈਆਂ ਹਨ। ਇਸ ਵਿੱਚ ਉਹ ਮਾਪਿਆਂ ਤੋਂ ਉਨ੍ਹਾਂ ਦੇ ਪੁੱਤਰ ਦੇ ਵਿੱਛੜ ਜਾਣ ਦੇ ਦਰਦ ਨੂੰ ਬਿਆਨ ਕਰ ਰਹੇ ਹਨ।

Image Source: Instagram

ਹੋਰ ਪੜ੍ਹੋ : ਗਾਇਕ ਸਿੱਧੂ ਮੂਸੇਵਾਲਾ ਨੂੰ ਆਖ਼ਰੀ ਅਲਵਿਦਾ ਕਹਿਣ ਲਈ ਉਮੜਿਆ ਜਨ ਸੈਲਾਬ, ਹਰ ਅੱਖ ਹੋਈ ਨਮ, ਵੇਖੋ ਤਸਵੀਰਾਂ

ਦੱਸ ਦਈਏ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇੱਕ ਦਿਨ ਬਾਅਦ ਹੀ ਬੀਤੀ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

You may also like