ਐਮੀ ਵਿਰਕ ਤੇ ਸਰਗੁਣ ਮਹਿਤਾ ਦਾ ਇਹ ਮਸਤੀ ਵਾਲਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | April 18, 2021 04:45pm

ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਏਨੀਂ ਦਿਨੀਂ ਆਪਣੇ ਨਵੇਂ ਗੀਤ ‘ਖੱਬੀ ਸੀਟ’ (KHABBI SEAT) ਕਰਕੇ ਖੂਬ ਸੁਰਖੀਆਂ ਬਟੋਰ ਰਹੇ ਨੇ। ਆਪਣੇ ਨਵੇਂ ਫ਼ਿਲਮੀ ਪ੍ਰੋਜੈਕਟ ਕਿਸਮਤ 2 ਦੇ ਲਈ ਉਹ ਯੂ.ਕੇ ਪਹੁੰਚੇ ਹੋਏ ਨੇ। ਉਨ੍ਹਾਂ ਦੇ ਨਾਲ ਸਰਗੁਣ ਮਹਿਤਾ ਤੇ ਜਗਦੀਪ ਸਿੱਧੂ ਵੀ ਨੇ।

jagdeep sidhu , ammy virk and sargun mehta

ਹੋਰ ਪੜ੍ਹੋ : ਹੱਥ ‘ਚ ਮਾਇਕ ਨਾਲ ਨਜ਼ਰ ਆ ਰਹੇ ਇਸ ਨੰਨ੍ਹੇ ਸਰਦਾਰ ਬੱਚੇ ਨੂੰ ਕੀ ਤੁਸੀਂ ਪਹਿਚਾਣਿਆ? ਅੱਜ ਹੈ ਪੰਜਾਬੀ ਸੰਗੀਤ ਜਗਤ ਦਾ ਨਾਮੀ ਗਾਇਕ

ਐਮੀ ਵਿਰਕ ਨੇ ਸਰਗੁਣ ਮਹਿਤਾ ਦੇ ਨਾਲ ਆਪਣੀ ਇੱਕ ਮਸਤੀ ਕਰਦਿਆਂ ਹੋਇਆਂ ਦੀ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ। ਇਸ ਵੀਡੀਓ ਚ ਐਮੀ ਵਿਰਕ ਨੇ ਮੇਮਣੇ ਨੂੰ ਗੋਦੀ ਚੁੱਕਿਆ ਹੈ ਤੇ ਸਰਗੁਣ ਮਹਿਤਾ ਦੇ ਨਾਲ ਖੱਬੀ ਸੀਟ ਉੱਤੇ ਡਾਂਸ ਕਰਨ ਦੀ ਕੋਸ਼ਿਸ ਕਰਦੇ ਹੋਏ ਨਜ਼ਰ ਆ ਰਹੇ ਨੇ। ਲੱਖਾਂ ਦੀ ਗਿਣਤੀ ‘ਚ ਇਸ ਵੀਡੀਓ ਉੱਤੇ ਲਾਈਕਸ ਆ ਚੁੱਕੇ ਨੇ। ਤੁਸੀਂ ਦੇਖੋ ਇਹ ਹੇਠ ਦਿੱਤੀ ਵੀਡੀਓ ਨੂੰ-:

ਇਸ ਵੀਡੀਓ ਨੂੰ ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ। ਦਰਸ਼ਕਾਂ ਨੂੰ ਦੋਵੇਂ ਕਲਾਕਾਰਾਂ ਦਾ ਕਿਊਟ ਜਿਹਾ ਵੀਡੀਓ ਖੂਬ ਪਸੰਦ ਆ ਰਿਹਾ ਹੈ।

inside image of ammy virk and sargun mehta

ਜੇ ਗੱਲ ਕਰੀਏ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਜੋੜੀ ਕਿਸਮਤ ਫ਼ਿਲਮ ‘ਚ ਨਜ਼ਰ ਆਏ ਸੀ। ਦਰਸ਼ਕਾਂ ਵੱਲੋਂ ਇਸ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ। ਜਿਸ ਕਰਕੇ ਫੈਨਜ਼ ਬਹੁਤ ਬੇਸਬਰੀ ਦੇ ਨਾਲ ‘ਕਿਸਮਤ 2’ ਦੀ ਉਡੀਕ ਕਰ ਰਹੇ ਨੇ।

 

uk sargun mehta and ammy virk

You may also like