ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰੇ ਗੀਤ ‘REGRET’ ਨਾਲ ਐਮੀ ਵਿਰਕ ਹੋਏ ਦਰਸ਼ਕਾਂ ਦੇ ਰੁਬਰੂ, ਯੂਟਿਊਬ ‘ਤੇ ਚੱਲ ਰਿਹਾ ਹੈ ਟਰੈਂਡਿੰਗ ‘ਚ, ਦੇਖੋ ਵੀਡੀਓ
ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ‘REGRET’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਇਸ ਗੀਤ ਨੂੰ ਐਮੀ ਵਿਰਕ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ ।
ਇਸ ਗੀਤ ਦੇ ਬੋਲ ਸਿਮਰ ਦੋਰਾਹਾ (simar doraha) ਨੇ ਲਿਖੇ ਨੇ ਤੇ ਮਿਊਜ਼ਿਕ ਗੋਲਡ ਬੁਆਏ ਨੇ ਦਿੱਤਾ ਹੈ । Frame Singh ਵੱਲੋਂ ਇਸ ਗੀਤ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਐਮੀ ਵਿਰਕ ਤੇ ਪੰਜਾਬੀ ਮਾਡਲ ਨਿੱਕੀ ਕੌਰ । ਇਹ ਗੀਤ ਰੋਮਾਂਟਿਕ-ਸੈਡ ਸੌਂਗ ਹੈ, ਜਿਸ ਨੂੰ ਵੀਡੀਓ ਦੇ ਰਾਹੀ ਕਮਾਲ ਦੇ ਢੰਗ ਨਾਲ ਪੇਸ਼ ਕੀਤਾ ਗਿਆ ਹੈ । ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਹੈ । ਦਰਸ਼ਕਾਂ ਵੱਲੋਂ ਗੀਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗਾਣਾ ਯੂਟਿਊਬ ਉੱਤੇ ਟਰੈਂਡਿੰਗ ਉੱਤੇ ਚੱਲ ਰਿਹਾ ਹੈ ।
ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ । ਕਬੀਰ ਖ਼ਾਨ ਦੀ ਫ਼ਿਲਮ ‘83 ਦੇ ਨਾਲ ਉਹ ਬਾਲੀਵੁੱਡ ਜਗਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।