ਐਮੀ ਵਿਰਕ ਨੇ ਗੋਰੀਆਂ ਮੇਮਾਂ ਦੇ ਨਾਲ ਪੰਜਾਬੀ ਗੀਤ ‘ਤੇ ਬਣਾਇਆ ਇਹ ਮਜ਼ੇਦਾਰ ਵੀਡੀਓ, ਹਰ ਕਿਸੇ ਨੂੰ ਆ ਰਿਹਾ ਖੂਬ ਪਸੰਦ

written by Lajwinder kaur | May 03, 2021

ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਏਨੀਂ ਦਿਨੀਂ ਆਪਣੀ ਫ਼ਿਲਮ ‘ਕਿਸਮਤ-2’ ਦੀ ਸ਼ੂਟਿੰਗ ਦੇ ਲਈ ਯੂ.ਕੇ ਪਹੁੰਚੇ ਹੋਏ ਨੇ। ਜਿੱਥੋ ਉਹ ਕੋਈ ਨਾ ਕੋਈ ਮਜ਼ੇਦਾਰ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਨੇ । ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਇੱਕ ਮਜ਼ੇਦਾਰ ਵੀਡੀਓ ਪੋਸਟ ਕੀਤੀ ਹੈ, ਜੋ ਕਿ ਹਰ ਕਿਸੇ ਨੂੰ ਬਹੁਤ ਪਸੰਦ ਆ ਰਹੀ ਹੈ।

sargun mehta and ammy virk image source- instagram

ਹੋਰ ਪੜ੍ਹੋ : ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਮਨਿੰਦਰ ਬੁੱਟਰ ਦਾ ਨਵਾਂ ਗੀਤ ‘MOMBATIYAAN’, ਦੇਖੋ ਇਹ ਮਜ਼ੇਦਾਰ ਵੀਡੀਓ

ammy virk made funny video on punjabi song image source- instagram

ਵੀਡੀਓ ‘ਚ ਉਹ ਗੋਰੀਆਂ ਮੇਮਾਂ ਦੇ ਨਾਲ ਐਕਟਿੰਗ ਕਰਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਨੂੰ ਉਨ੍ਹਾਂ ਨੇ ਪੰਜਾਬੀ ਗੀਤ ‘ਗੋਰੀਆਂ-ਗੋਰੀਆਂ’ ਉੱਤੇ ਬਣਾਇਆ ਹੈ। ਇਸ ਵੀਡੀਓ ਉੱਤੇ ਇੱਕ ਲੱਖ ਤੋਂ ਲਾਈਕਸ ਆ ਚੁੱਕੇ ਨੇ। ਜਾਨੀ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ammy virk and jagdeep sidhu on uk image source- instagram

ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਕਮਾਲ ਦੇ ਗਾਇਕਾਂ ‘ਚੋਂ ਇੱਕ ਨੇ। ਵਧੀਆ ਗਾਇਕ ਹੋਣ ਦੇ ਨਾਲ ਉਹ ਕਮਾਲ ਦੇ ਐਕਟਰ ਵੀ ਨੇ। ਉਨ੍ਹਾਂ ਨੇ ਪੰਜਾਬੀ ਸਿਨੇਮਾ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਨੇ। ਇਸ ਤੋਂ ਇਲਾਵਾ ਹਿੰਦੀ ਫ਼ਿਲਮਾਂ ‘ਚ ਕਦਮ ਰੱਖ ਚੁੱਕੇ ਨੇ। ਉਹ ਅਖੀਰਲੀ ਵਾਰ ਸੁਫ਼ਨਾ ਫ਼ਿਲਮ ‘ਚ ਦਿਖਾਈ ਦਿੱਤੀ ਸੀ। ਕੋਰੋਨਾ ਕਾਲ ਕਰਕੇ ਪੰਜਾਬੀ ਫ਼ਿਲਮਾਂ ਰਿਲੀਜ਼ ਨਹੀਂ ਹੋ ਪਾਈਆਂ ਨੇ। ਐਮੀ ਵਿਰਕ ਦੀਆਂ ਕਈ ਫ਼ਿਲਮਾਂ ਰਿਲੀਜ਼ ਲਈ ਤਿਆਰ ਨੇ।

 

You may also like