'ਬੰਬੂਕਾਟ' ਤੋਂ ਬਾਅਦ 'ਕਿਸਮਤ' 'ਚ ਕਿਸਮਤ ਆਜ਼ਮਾ ਰਹੇ ਨੇ ਐਮੀ ਵਿਰਕ 

Written by  Shaminder   |  August 23rd 2018 01:49 PM  |  Updated: August 23rd 2018 01:53 PM

'ਬੰਬੂਕਾਟ' ਤੋਂ ਬਾਅਦ 'ਕਿਸਮਤ' 'ਚ ਕਿਸਮਤ ਆਜ਼ਮਾ ਰਹੇ ਨੇ ਐਮੀ ਵਿਰਕ 

ਐਮੀ ਵਿਰਕ Ammy Virk ਇੱਕ ਵਾਰ ਇੱਕ ਵਾਰ ਫਿਰ ਤੋਂ ਧੁੰਮਾਂ ਪਾਉਣ ਲਈ ਆ ਰਹੇ ਨੇ । ਇਸ ਵਾਰ ਉਹ ਆਪਣੀ ਕਿਸਮਤ ਫਿਲਮ 'ਕਿਸਮਤ' Qismat  'ਚ ਆਜ਼ਮਾ ਰਹੇ ਨੇ । ਇਸ ਵਾਰ ਉਨ੍ਹਾਂ ਦੇ ਨਾਲ ਫਿਲਮ 'ਚ ਨਜ਼ਰ ਆਉਣਗੇ ਸਰਗੁਨ ਮਹਿਤਾ ।ਇਸ ਫਿਲਮ ਦਾ ਪੋਸਟਰ ਵੀ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਗਿਆ ਹੈ ।ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ 'ਤੇ ਇਸ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਫਿਲਮ ਦੀ ਟੀਮ ਨੂੰ ਵਧਾਈ ਦਿੱਤੀ ਹੈ।  ਇਸ ਫਿਲਮ ਐਮੀ ਵਿਰਕ ਅਤੇ ਸਰਗੁਨ ਮਹਿਤਾ ਰੋਮਾਂਸ ਕਰਦੇ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਐਮੀ ਵਿਰਕ 'ਬੰਬੂਕਾਟ' ,'ਨਿੱਕਾ ਜ਼ੈਲਦਾਰ','ਲੌਂਗ ਲਾਚੀ' ਸਣੇ ਕਈ ਫਿਲਮਾਂ 'ਚ ਕੰਮ ਕਰ ਚੁੱਕੇ ਨੇ ਅਤੇ ਇਨਾਂ ਸਾਰੀਆਂ ਫਿਲਮਾਂ 'ਚ ਵੱਖ-ਵੱਖ ਤਰਾਂ ਦੇ ਕਿਰਦਾਰ ਨਿਭਾ ਕੇ ਉਨ੍ਹਾਂ ਨੇ ਆਪਣੀ ਬਹੁਮੁਖੀ ਪ੍ਰਤਿਭਾ ਦਾ ਸਬੂਤ ਦਿੱਤਾ ਹੈ।

https://www.instagram.com/p/BmxosRdHX56/

ਐਮੀ ਵਿਰਕ Ammy virk ਅਜਿਹੇ ਕਲਾਕਾਰ ਹਨ ਜਿਨ੍ਹਾਂ ਨੇ ਫਿਲਮਾਂ 'ਚ ਸੰਜੀਦਾ ,ਚੁਲਬੁਲੇ ਅਤੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ।ਸਰਗੁਨ ਮਹਿਤਾ ਵੀ ਇਸ ਫਿਲਮ 'ਚ ਐਮੀ ਵਿਰਕ ਨਾਲ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ ।ਹੁਣ 'ਕਿਸਮਤ' Qismat ਰਾਹੀਂ ਦਰਸ਼ਕਾਂ ਦੇ ਦਿਲਾਂ 'ਚ ਆਪਣੀ ਉਸੇ ਥਾਂ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਵਿੱਚ ਹਨ ।ਇਹ ਜੋੜੀ ਦਰਸ਼ਕਾਂ ਦੇ ਦਿਲਾਂ 'ਚ ਆਪਣੀ ਜਗ੍ਹਾ ਬਨਾਉਣ ਵਿੱਚ ਕਾਮਯਾਬ ਹੋਵੇਗੀ ਜਾਂ ਨਹੀਂ ਇਹ ਤਾਂ ਫਿਲਮ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ।ਪਰ ਫਿਲਹਾਲ ਤਾਂ ਇਨ੍ਹਾਂ ਦੋਨਾਂ ਨੂੰ ਇਸ ਫਿਲਮ ਤੋਂ ਕਾਫੀ ਉਮੀਦਾਂ ਨੇ ਅਤੇ ਇਸ ਫਿਲਮ ਨੂੰ ਲੈ ਕੇ ਫਿਲਮ ਦੇ ਕਲਾਕਾਰ ਵੀ ਬੇਹੱਦ ਉਤਸ਼ਾਹਿਤ ਨੇ ।

qismat


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network