ਐਮੀ ਵਿਰਕ,ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਦੀ ਜੋੜੀ ਵਾਲੀ ਫ਼ਿਲਮ ‘ਸੌਂਕਣ ਸੌਂਕਣੇ’ ਇਸ ਦਿਨ ਬਣੇਗੀ ਸਿਨੇਮਾ ਘਰ ਦਾ ਸ਼ਿੰਗਾਰ

written by Lajwinder kaur | February 04, 2022

ਪੰਜਾਬੀ ਫ਼ਿਲਮਾ ਦਾ ਦਾਇਰਾ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਹਰ ਹਫਤੇ ਫ਼ਿਲਮਾਂ ਰਿਲੀਜ਼ ਹੋ ਰਹੀਆਂ ਨੇ। ਬਹੁਤ ਸਾਰੀਆਂ ਫ਼ਿਲਮਾਂ ਦੀ ਨਵੀਂ ਰਿਲੀਜ਼ ਡੇਟ ਸਾਹਮਣੇ ਆ ਰਹੀਆਂ ਹਨ। ਕੋਵਿਡ ਕਰਕੇ ਫ਼ਿਲਮਾਂ ਰਿਲੀਜ਼ ਉੱਤੇ ਕਾਫੀ ਪ੍ਰਭਾਵ ਪਿਆ ਹੈ। ਇਸ ਕਰਕੇ ਹਰ ਰੋਜ਼ ਕਲਾਕਾਰ ਆਪਣੀ ਫ਼ਿਲਮਾਂ ਦੀ ਰਿਲੀਜ਼ ਡੇਟ ਦੀ ਘੋਸ਼ਣਾ ਕਰ ਰਹੇ ਹਨ। ਇਸ ਦੌਰਾਨ ਐਮੀ ਵਿਰਕAmmy Virk ,ਸਰਗੁਣ ਮਹਿਤਾ  Sargun Mehtaਤੇ ਨਿਮਰਤ ਖਹਿਰਾ Nimrat khairaਦੀ ਜੋੜੀ ਵਾਲੀ ਫ਼ਿਲਮ ‘ਸੌਂਕਣ ਸੌਂਕਣੇ’ ਦੀ ਨਵੀਂ ਰਿਲੀਜ਼ ਡੇਟ ਸਾਹਮਣੇ ਆ ਗਈ ਹੈ।

ਹੋਰ ਪੜ੍ਹੋ : ਨਿਸ਼ਾ ਬਾਨੋ ਨੇ ਆਪਣੀ ਭਤੀਜੀ ਦੇ ਨਾਲ ਤਸਵੀਰ ਪੋਸਟ ਕਰਕੇ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਭੂਆ-ਭਤੀਜੀ ਦਾ ਇਹ ਕਿਊਟ ਅੰਦਾਜ਼

sargun mehta and nirmat khaira

ਪਾਲੀਵੁੱਡ ਵਿੱਚ ਬਤੌਰ ਲੇਖਕ, ਨਿਰਦੇਸ਼ਕ ਅਤੇ ਅਦਾਕਾਰ ਵੱਜੋਂ ਪਹਿਚਾਣ ਰੱਖਣ ਵਾਲੇ ਅੰਬਰਦੀਪ ਸਿੰਘ ਦੀ ਆਪਣੀ ਫ਼ਿਲਮ ਸੌਂਕਣ ਸੌਂਕਣੇ saunkan saunkane ਜੋ ਕਿ 6 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਸਰਗੁਣ ਮਹਿਤਾ, ਐਮੀ ਵਿਰਕ ਤੇ ਨਿਮਰਤ ਖਹਿਰਾ ਨੇ ਆਪਣੇ ਆਪ ਆਪਣੇ ਇੰਸਟਾਗ੍ਰਾਮ ਪੇਜ਼ ਉੱਤੇ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ 6 ਮਈ ਨੂੰ ਸੌਂਕਣ ਸੌਂਕਣੇ ਰਿਲੀਜ਼ ਹੋਣ ਜਾ ਰਹੀ ਹੈ ਤੇ ਹੁਣ ਉਡੀਕ ਖਤਮ..’। ਪ੍ਰਸ਼ੰਸਕ ਇਸ ਫ਼ਿਲਮ  ਨੂੰ ਲੈ ਕੇ ਕਾਫੀ ਉਤਸੁਕ ਹੈ।

ਹੋਰ ਪੜ੍ਹੋ :ਕਪਿਲ ਸ਼ਰਮਾ ਨੇ ਬੇਟੇ ਤ੍ਰਿਸ਼ਾਨ ਦੇ ਫਰਸਟ ਬਰਥਡੇਅ ‘ਤੇ ਕਰਵਾਇਆ ਇਹ ਸ਼ਾਨਦਾਰ ਫੋਟੋਸ਼ੂਟ, ਤ੍ਰਿਸ਼ਾਨ ਤੇ ਅਨਾਇਰਾ ਦੀ ਕਿਊਟਨੈੱਸ ਨੇ ਜਿੱਤਿਆ ਦਰਸ਼ਕਾਂ ਦਾ ਦਿਲ

ammy virk and sargun mehta

ਜੇ ਗੱਲ ਕਰੀਏ ਇਸ ਫ਼ਿਲਮ ਦੀ ਸ਼ੂਟਿੰਗ ਸਾਲ 2020 ਹੋਈ ਸੀ। ਸ਼ੂਟਿੰਗ ਸੈੱਟ ਤੋਂ ਸਰਗੁਣ ਤੇ ਨਿਮਰਤ ਦੇ ਕਈ ਵੀਡੀਓਜ਼ ਵਾਇਰਲ ਹੋਏ ਸੀ, ਜਿਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਗਿਆ ਹੈ। ਇਸ ਫ਼ਿਲਮ ‘ਚ ਦੋਵਾਂ ਹੀਰੋਇਨਾਂ ਦਾ ਪੇਂਡੂ ਅੰਦਾਜ਼ ਦੇਖਣ ਨੂੰ ਮਿਲੇਗਾ। ਫ਼ਿਲਮ ਨੂੰ ਅਮਰਜੀਤ ਸਿੰਘ ਸਰਾਓਂ ਨੇ ਡਾਇਰੈਕਟ ਕੀਤਾ ਹੈ। ਇਹ ਇਕ ਰੋਮਾਂਟਿਕ ਕਾਮੇਡੀ ਡਰਾਮਾ ਫ਼ਿਲਮ ਹੈ ।

 

View this post on Instagram

 

A post shared by Sargun Mehta (@sargunmehta)

You may also like