ਐਮੀ ਵਿਰਕ ਨੇ ਲਾਈਵ ਹੋ ਕੇ ਸਭ ਨੂੰ ਵਾਹਿਗੁਰੂ ਦਾ ਜਾਪ ਕਰਵਾਇਆ, ਪ੍ਰਸ਼ੰਸਕਾਂ ਨੂੰ ਵੀ ਪਾਠ ਕਰਨ ਲਈ ਕਿਹਾ

Written by  Shaminder   |  September 09th 2020 12:30 PM  |  Updated: September 09th 2020 12:30 PM

ਐਮੀ ਵਿਰਕ ਨੇ ਲਾਈਵ ਹੋ ਕੇ ਸਭ ਨੂੰ ਵਾਹਿਗੁਰੂ ਦਾ ਜਾਪ ਕਰਵਾਇਆ, ਪ੍ਰਸ਼ੰਸਕਾਂ ਨੂੰ ਵੀ ਪਾਠ ਕਰਨ ਲਈ ਕਿਹਾ

ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਲਾਈਵ ਹੋਏ ਅਤੇ ਉਨ੍ਹਾਂ ਨੇ ਵਾਹਿਗੁਰੂ ਦੇ ਨਾਮ ਦਾ ਸਿਮਰਨ ਕੀਤਾ ।ਇਸ ਦੇ ਨਾਲ ਹੀ ਉਨ੍ਹਾਂ ਨੇ ਸਭ ਨੂੰ ਨਾਮ ਜਪਣ ਲਈ ਵੀ ਕਿਹਾ । ਉਨ੍ਹਾਂ ਨੇ ਆਪਣੇ ਫੈਨਸ ਨੂੰ ਵੀ ਵਾਹਿਗੁਰੂ ਦੇ ਨਾਮ ਸਿਮਰਨ ਲਈ ਕਿਹਾ । ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਵਾਹਿਗੁਰੂ ਦੇ ਨਾਮ ਦਾ ਸਿਮਰਨ ਕੀਤਾ ।

https://www.instagram.com/p/CE4LpCSjqCI/

ਐਮੀ ਵਿਰਕ ਨੇ ਕਿਹਾ ਕਿ ਜਦੋਂ ਵੀ ਤੁਸੀਂ ਘਰ ਹੋਵੋ ਤਾਂ ਮਾਲਕ ਦੇ ਨਾਮ ਦਾ ਸਿਮਰਨ ਕਰੋ ।ਐਮੀ ਵਿਰਕ ਨੇ ਕਿਹਾ ਕਿ ਮੁਸ਼ਕਿਲ ਦੀ ਇਸ ਘੜੀ ‘ਚ ਹਰ ਕਿਸੇ ਨੂੰ ਉਸ ਪ੍ਰਮਾਤਮਾ ਨੂੰ ਯਾਦ ਕਰਨ ਲਈ ਕਿਹਾ ਹੈ । ਐਮੀ ਵਿਰਕ ਨੇ ਇਹ ਵੀ ਕਿਹਾ ਕਿ ਉਹ ਸਾਰੇ ਹੀ ਧਰਮਾਂ ਦਾ ਸਨਮਾਨ ਕਰਦੇ ਹਨ ਅਤੇ ਹਰ ਵਿਅਕਤੀ ਨੂੰ ਆਪਣੇ ਧਰਮ ਮੁਤਾਬਕ ਉਸ ਪਰਮ ਪਿਤਾ ਪ੍ਰਮਾਤਮਾ ਦੇ ਨਾਮ ਦਾ ਸਿਮਰਨ ਕਰਨਾ ਚਾਹੀਦਾ ਹੈ ।

https://www.instagram.com/p/CEwjkRgDnvt/

ਐਮੀ ਵਿਰਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਗੀਤਾਂ ਦੇ ਨਾਲ-ਨਾਲ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਕਾਫੀ ਨਾਮਣਾ ਖੱਟਿਆ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫਿਲਮਾਂ ਦਿੱਤੀਆਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network