ਸਰਦੂਲ ਸਿਕੰਦਰ ਦਾ ਇਹ ਹਿੱਟ ਗੀਤ ਐਮੀ ਵਿਰਕ ਨੇ ਆਪਣੇ ਹੀ ਅੰਦਾਜ਼ ‘ਚ ਗਾ ਕੇ ਸਰੋਤਿਆਂ ਦਾ ਜਿੱਤਿਆ ਦਿਲ

written by Shaminder | May 14, 2020

ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਗਾਇਕ ਸਰਦੂਲ ਸਿਕੰਦਰ ਦਾ ਗੀਤ ‘ਸਾਡਿਆਂ ਪਰਾਂ ਤੋਂ ਸਿੱਖੀ ਉੱਡਣਾ’ ਗਾ ਕੇ ਸੁਣਾ ਰਹੇ ਹਨ । ਇਸ ਗੀਤ ਨੂੰ ਉਨ੍ਹਾਂ ਨੇ ਆਪਣੇ ਹੀ ਅੰਦਾਜ਼ ‘ਚ ਗਾਇਆ ਹੈ ਅਤੇ ਇਸ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ । ਇਸ ਗੀਤ ਨੂੰ ਮਿਊਜ਼ਿਕ ਐਵੀ ਸਰਾਂ ਨੇ ਦਿੱਤਾ ਹੈ ਜਦੋਂਕਿ ਵੀਡੀਓ ਅਰਵਿੰਦਰ ਖਹਿਰਾ ਵੱਲੋਂ ਤਿਆਰ ਕੀਤੀ ਗਈ ਹੈ । https://www.instagram.com/p/CAJbovNj_DI/ ਇਸ ਗੀਤ ਨੂੰ ਸਰੋਤਿਆਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸਰਦੂਲ ਸਿਕੰਦਰ ਨੇ ਇਸ ਗੀਤ ਨੂੰ ਗਾਇਆ ਸੀ ਅਤੇ ਇਹ ਗੀਤ ਬਹੁਤ ਹੀ ਮਕਬੂਲ ਹੋਇਆ ਸੀ ਅਤੇ ਹੁਣ ਐਮੀ ਵਿਰਕ ਨੇ ਇਸ ਗੀਤ ਨੂੰ ਨਵੇਂ ਅੰਦਾਜ਼ ‘ਚ ਗਾ ਕੇ ਸਭ ਦਾ ਦਿਲ ਜਿੱਤ ਲਿਆ ਹੈ । https://www.instagram.com/p/CAG__paj5OH/ ਐਮੀ ਵਿਰਕ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ । ਗੀਤਾਂ ਦੇ ਨਾਲ-ਨਾਲ ਉਹ ਆਪਣੀ ਬਿਹਤਰੀਨ ਅਦਾਕਾਰੀ ਲਈ ਵੀ ਜਾਣੇ ਜਾਂਦੇ ਨੇ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਉਨ੍ਹਾਂ ਦੀ ਫ਼ਿਲਮ ‘ਮੁਕਲਾਵਾ’, ‘ਨਿੱਕਾ ਜ਼ੈਲਦਾਰ’ ਕਾਫੀ ਪਸੰਦ ਕੀਤੀਆਂ ਗਈਆਂ ਸਨ ।

0 Comments
0

You may also like