ਇੱਕ ਹੋਰ ਪੰਜਾਬੀ ਫ਼ਿਲਮ ਦਾ ਐਲਾਨ, ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਆਉਣਗੇ ਨਜ਼ਰ

Written by  Lajwinder kaur   |  June 28th 2020 06:00 PM  |  Updated: June 28th 2020 06:02 PM

ਇੱਕ ਹੋਰ ਪੰਜਾਬੀ ਫ਼ਿਲਮ ਦਾ ਐਲਾਨ, ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਆਉਣਗੇ ਨਜ਼ਰ

ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਨਵੀਂ ਆਉਣ ਵਾਲੀ ਫ਼ਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ । ਜੀ ਹਾਂ ‘ਸੌਂਕਣ ਸੌਂਕਣੇ’ ਟਾਈਟਲ ਹੇਠ ਨਵੀਂ ਪੰਜਾਬੀ ਫ਼ਿਲਮ ਦਾ ਐਲਾਨ ਹੋ ਚੁੱਕਿਆ ਹੈ ਜਿਸਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ ।

 'SAUNKAN SAUNKNE' Poster

ਫ਼ਿਲਮ ਦਾ ਟਾਈਟਲ ਬਹੁਤ ਹੀ ਮਜ਼ੇਦਾਰ ਹੈ ਜੋ ਕੇ ਦਰਸ਼ਕਾਂ ਨੂੰ ਵੀ ਖੂਬ ਪਸੰਦ ਆ ਰਿਹਾ ਹੈ । ਇਸ ਫ਼ਿਲਮ ‘ਚ ਐਮੀ ਵਿਰਕ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ ਸਰਗੁਣ ਮਹਿਤਾ ਤੇ ਨਿਮਰਤ ਖਹਿਰਾ । ਇਹ ਫ਼ਿਲਮ ਅਗਲੇ ਸਾਲ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ।

 'SAUNKAN SAUNKNE' Poster ammy virk

Vote for your favourite : https://www.ptcpunjabi.co.in/voting/

sargun mehta

ਪੰਜਾਬੀ ਫ਼ਿਲਮੀ ਜਗਤ ‘ਚ ਬਤੌਰ ਲੇਖਕ, ਨਿਰਦੇਸ਼ਕ ਅਤੇ ਅਦਾਕਾਰ ਵੱਜੋਂ ਪਹਿਚਾਣ ਰੱਖਣ ਵਾਲੇ ਅੰਬਰਦੀਪ ਸਿੰਘ ਨੇ ਹੀ ਇਸ ਫ਼ਿਲਮ ਦੀ ਕਹਾਣੀ ਲਿਖੀ ਹੈ । Amarjit Singh Saron ਵੱਲੋਂ ਇਸ ਫ਼ਿਲਮ ਨੂੰ ਡਾਇਰੈਕਟ ਕੀਤਾ ਜਾਵੇਗਾ । ਇਸ ਫ਼ਿਲਮ ‘ਚ ਮਿਊਜ਼ਿਕ ਦੇਣਗੇ ਦੇਸੀ ਕਰਿਊ ਵਾਲੇ । ਫ਼ਿਲਮ ਦੇ ਐਲਾਨ ਤੋਂ  ਬਾਅਦ ਫੈਨਜ਼ ਕਾਫੀ ਉਤਸੁਕ ਦਿਖਾਈ ਦੇ ਰਹੇ ਨੇ । ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਨੂੰ ਫੈਨਜ਼ ਤੇ ਪੰਜਾਬੀ ਕਲਾਕਾਰ ਕਮੈਂਟਸ ਕਰਕੇ ਵਧਾਈਆਂ ਦੇ ਰਹੇ ਨੇ ।

nimrat khaira new movie


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network