Advertisment

ਐਮੀ ਵਿਰਕ ਲੈ ਕੇ ਆ ਰਹੇ ਨੇ ਨਵਾਂ ਸਿੰਗਲ ਟਰੈਕ ‘REGRET’, ਪੋਸਟਰ ਛਾਇਆ ਸੋਸ਼ਲ ਮੀਡੀਆ ਉੱਤੇ

author-image
By Lajwinder kaur
New Update
ਐਮੀ ਵਿਰਕ ਲੈ ਕੇ ਆ ਰਹੇ ਨੇ ਨਵਾਂ ਸਿੰਗਲ ਟਰੈਕ ‘REGRET’, ਪੋਸਟਰ ਛਾਇਆ ਸੋਸ਼ਲ ਮੀਡੀਆ ਉੱਤੇ
Advertisment
ਪੰਜਾਬੀ ਗਾਇਕ ਐਮੀ ਵਿਰਕ ਬਹੁਤ ਜਲਦ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਜਾਣਗੇ । ਉਨ੍ਹਾਂ ਦੇ ਆਉਣ ਵਾਲੇ ਗੀਤ ‘REGRET’ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਸ਼ੇਅਰ ਹੋ ਰਿਹਾ ਹੈ ।  publive-image ਇਸ ਗੀਤ ਦੇ ਬੋਲ ਸਿਮਰ ਦੋਰਾਹਾ (simar doraha) ਦੀ ਕਲਮ ‘ਚੋ ਨਿਕਲੇ ਨੇ ਤੇ ਮਿਊਜ਼ਿਕ ਗੋਲਡ ਬੁਆਏ ਦਾ ਸੁਣਨ ਨੂੰ ਮਿਲੇਗਾ । Frame Singh ਵੱਲੋਂ ਇਸ ਗੀਤ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ । ਫੈਨਜ਼ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਨੇ । ਗੀਤ ਦੇ ਨਾਂਅ ਤੋਂ ਪਤਾ ਚੱਲ ਰਿਹਾ ਹੈ ਕਿ ਇਹ ਗੀਤ ਸੈਡ ਜ਼ੌਨਰ ਦਾ ਹੋਵੇਗਾ । publive-image ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਸਾਰੇ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ । ਇਸ ਸਾਲ ਉਨ੍ਹਾਂ ਨੇ ‘ਸੁਫ਼ਨਾ’ ਵਰਗੀ ਹਿੱਟ ਫ਼ਿਲਮ ਦਿੱਤੀ ਹੈ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment