ਐਮੀ ਵਿਰਕ ਤੇ ਸਰਗੁਣ ਮਹਿਤਾ ਨੇ ਮਸਤੀ-ਮਸਤੀ 'ਚ ਖਿਚਵਾਈਆਂ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

written by Lajwinder kaur | March 05, 2020

ਪੰਜਾਬੀ ਸਿਨੇਮੇ ਦੀ ਹਰਮਨ ਪਿਆਰੀ ਜੋੜੀ ਐਮੀ ਵਿਰਕ ਤੇ ਸਰਗੁਣ ਮਹਿਤਾ ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ । ਕਿਸਮਤ ਫ਼ਿਲਮ ‘ਚ ਦੋਵਾਂ ਦੀ ਜੋੜੀ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ । ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਉੱਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਨੇ ਤੇ ਨਾਲ ਹੀ ਕੈਪਸ਼ਨ ‘ਚ ਲਿਖਿਆ ਹੈ, ‘ਵਾਹਿਗੁਰੂ ਜੀ’

View this post on Instagram
 

❤️❤️❤️ WAHEGURU ??

A post shared by Ammy Virk ( ਐਮੀ ਵਿਰਕ ) (@ammyvirk) on

ਹੋਰ ਵੇਖੋ:ਅੱਖਾਂ ਨਮ ਹੋ ਰਹੀਆਂ ਨੇ ਇਸ ਬਾਬੇ ਵੱਲੋਂ ਸੁਣਾਏ ਗਏ ‘ਚਮਕੌਰ ਦੀ ਗੜ੍ਹੀ’ ਦੇ ਕਿੱਸੇ ਨੂੰ ਸੁਣ ਕੇ, ਐਮੀ ਵਿਰਕ ਨੇ ਸਾਂਝਾ ਕੀਤਾ ਵੀਡੀਓ ਫੋਟੋਆਂ ‘ਚ ਦੇਖ ਸਕਦੇ ਹੋ ਕਿਵੇਂ ਐਮੀ ਵਿਰਕ ਤੇ ਸਰਗੁਣ ਮਹਿਤਾ ਮਸਤੀ ਕਰ ਰਹੇ ਨੇ । ਇੱਕ ਤਸਵੀਰ ‘ਚ ਤੁਸੀਂ ਦੇਖੋਗੇ ਕਿ ਐਮੀ ਤੇ ਸਰਗੁਣ ਡਾਇਰੈਕਟਰ ਜਗਦੀਪ ਸਿੱਧੂ ਦੇ ਵਾਲ ਪੁਟ ਰਹੇ ਨੇ। ਦੋਵਾਂ ਦੀ ਇਹ ਮਸਤੀ ਵਾਲੀ ਤਸਵੀਰਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ । ਜਿਸਦੇ ਚੱਲਦੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ਤੇ ਵੱਡੀ ਗਿਣਤੀ ‘ਚ ਫੈਨਜ਼ ਵੱਲੋਂ ਕਮੈਂਟਸ ਵੀ ਆ ਰਹੇ ਨੇ। ਮੀਡੀਆ ਰਿਪੋਰਟਸ ਦੇ ਅਨੁਸਾਰ ਐਮੀ ਵਿਰਕ ਤੇ ਸਰਗੁਣ ਮਹਿਤਾ ਕਿਸਮਤ 2 ‘ਚ ਵੀ ਇਕੱਠੇ ਨਜ਼ਰ ਆ ਸਕਦੇ ਨੇ ।
View this post on Instagram
 

Shukar shukar ❤️... WAHEGURU JI BLESS U ?

A post shared by Ammy Virk ( ਐਮੀ ਵਿਰਕ ) (@ammyvirk) on

ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਬਾਲੀਵੁੱਡ ਫ਼ਿਲਮ 83 ਨਜ਼ਰ ਆਉਣਗੇ । ਕਬੀਰ ਖ਼ਾਨ ਦੀ ਫ਼ਿਲਮ ‘ਚ ਉਹ ਕ੍ਰਿਕੇਟਰ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ । ਹਾਲ ਹੀ ‘ਚ ਉਹ ਪੰਜਾਬੀ ਫ਼ਿਲਮ ਸੁਫ਼ਨਾ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਸੁਫ਼ਨਾ ਫ਼ਿਲਮ ਬਾਕਸ ਆਫ਼ਿਸ ‘ਤੇ ਚੰਗਾ ਪ੍ਰਦਰਸ਼ਨ ਕਰਨ ‘ਚ ਕਾਮਯਾਬ ਰਹੀ ਹੈ ।

0 Comments
0

You may also like