Advertisment

ਇੱਕ ਫਰੇਮ 'ਚ ਨਜ਼ਰ ਆਏ ਧਰਮਿੰਦਰ, ਗੁਰਦਾਸ ਮਾਨ ਤੇ ਗੁੱਗੂ ਗਿੱਲ, ਐਮੀ ਵਿਰਕ ਨੇ ਸ਼ੇਅਰ ਕੀਤੀ ਇਹ ਖ਼ਾਸ ਤਸਵੀਰ

author-image
By Lajwinder kaur
New Update
ਇੱਕ ਫਰੇਮ 'ਚ ਨਜ਼ਰ ਆਏ ਧਰਮਿੰਦਰ, ਗੁਰਦਾਸ ਮਾਨ ਤੇ ਗੁੱਗੂ ਗਿੱਲ, ਐਮੀ ਵਿਰਕ ਨੇ ਸ਼ੇਅਰ ਕੀਤੀ ਇਹ ਖ਼ਾਸ ਤਸਵੀਰ
Advertisment
ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਇਸ ਵਾਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ  ਹੀ ਖ਼ਾਸ ਫੋਟੋ ਸ਼ੇਅਰ ਕੀਤੀ ਹੈ ਤੇ ਨਾਲ ਕੈਪਸ਼ਨ ‘ਚ ਲਿਖਿਆ ਹੈ ‘ਅਸੀਂ ਹਾਂ’
 
View this post on Instagram
 

We are

A post shared by Ammy Virk ( ਐਮੀ ਵਿਰਕ ) (@ammyvirk) on

Advertisment
ਹੋਰ ਵੇਖੋ:ਕਿਹੋ ਜਿਹੀ ਮੁਸ਼ਕਲ ‘ਚ ਫਸੇ ਪਰਮੀਸ਼ ਵਰਮਾ, ਸਿਰ ‘ਤੇ ਚੁੰਨੀ, ਹੱਥ ‘ਚ ਲੌਲੀਪੌਪ ਤੇ ਹਾਸੇ ਦੇ ਰੰਗਾਂ ਨਾਲ ਭਰਿਆ ਸਾਹਮਣੇ ਆਇਆ ਨਵੀਂ ਫ਼ਿਲਮ ‘ਸ਼ੁਦਾਈ’ ਦਾ ਪੋਸਟਰ ਇਹ ਫੋਟੋ ਇਸ ਲਈ ਖ਼ਾਸ ਹੈ ਕਿਉਂਕਿ ਇਸ ਇੱਕ ਫਰੇਮ ‘ਚ ਬਾਲੀਵੁੱਡ ਤੇ ਪਾਲੀਵੁੱਡ ਦੇ ਪੰਜਾਬੀ ਸਟਾਰ ਇਕੱਠੇ ਨਜ਼ਰ ਆ ਰਹੇ ਨੇ । ਇਹ ਉਹ ਪੰਜਾਬੀ ਨੇ ਜਿਨ੍ਹਾਂ ਨੇ ਆਪਣੀ ਆਪਣੀ ਫੀਲਡ ‘ਚ ਕਾਮਯਾਬੀ ਦੇ ਝੰਡੇ ਗੱਡੇ ਨੇ ।  ਜੀ ਹਾਂ ਬਾਲੀਵੁੱਡ ‘ਚ ਆਪਣੀ ਅਦਾਕਾਰੀ ਨਾਲ ਧੱਕ ਪਾਉਣ ਵਾਲੇ ਧਰਮਿੰਦਰ, ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਗੁਰਦਾਸ ਮਾਨ ਤੇ ਪੰਜਾਬੀ ਸਿਨੇਮਾ ਜਗਤ ਦੇ ਦਿੱਗਜ ਅਦਾਕਾਰ ਗੁੱਗੂ ਗਿੱਲ ਇਕੱਠੇ ਨਜ਼ਰ ਆ ਰਹੇ ਨੇ ।  ਇਸ ਫੋਟੋ ਨੂੰ ਸ਼ੋਸਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਹੁਣ ਤੱਕ ਇੱਕ ਲੱਖ ਤੋਂ ਵੱਧ ਲਾਈਕਸ ਇਸ ਤਸਵੀਰ ਨੂੰ ਆ ਚੁੱਕੇ ਨੇ ।
View this post on Instagram
 

Yes #thisis83 @ranveersingh @kabirkhankk @83thefilm

A post shared by Ammy Virk ( ਐਮੀ ਵਿਰਕ ) (@ammyvirk) on

ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੀ ਹਾਲ ਹੀ ‘ਚ ਆਈ ਫ਼ਿਲਮ ‘ਸੁਫ਼ਨਾ’ ਬਾਕਸ ਆਫ਼ਿਸ ਉੱਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ । ਇਸ ਤੋਂ ਇਲਾਵਾ ਉਹ ਬਹੁਤ ਜਲਦ ਬਾਲੀਵੁੱਡ ਫ਼ਿਲਮ ‘83 ‘ਚ ਨਜ਼ਰ ਆਉਣ ਵਾਲੇ ਨੇ । ਇਸ ਫ਼ਿਲਮ ‘ਚ ਉਹ ਰਣਵੀਰ ਸਿੰਘ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment