ਐਮੀ ਵਿਰਕ ਲੈ ਕੇ ਆ ਰਹੇ ਨੇ ਫੈਨਜ਼ ਲਈ ਖ਼ਾਸ ਸਰਪ੍ਰਾਈਜ਼, ਜਾਨਣ ਲਈ ਪੜ੍ਹੋ ਪੂਰੀ ਖ਼ਬਰ

Written by  Pushp Raj   |  February 01st 2023 12:34 PM  |  Updated: February 01st 2023 12:53 PM

ਐਮੀ ਵਿਰਕ ਲੈ ਕੇ ਆ ਰਹੇ ਨੇ ਫੈਨਜ਼ ਲਈ ਖ਼ਾਸ ਸਰਪ੍ਰਾਈਜ਼, ਜਾਨਣ ਲਈ ਪੜ੍ਹੋ ਪੂਰੀ ਖ਼ਬਰ

Ammy Virk announce new Album 'Layers': ਪੰਜਾਬੀ ਗਾਇਕ ਐਮੀ ਵਿਰਕ ਆਪਣੀ ਗਾਇਕੀ ਦੇ ਨਾਲ-ਨਾਲ ਆਪਣੀ ਅਦਾਕਾਰੀ ਲਈ ਵੀ ਮਸ਼ਹੂਰ ਹਨ। ਹਾਲ ਹੀ ਵਿੱਚ ਐਮੀ ਵਿਰਕ ਨੇ ਆਪਣੇ ਫੈਨਜ਼ ਨੂੰ ਖ਼ਾਸ ਸਰਪ੍ਰਾਈਜ਼ ਦਿੰਦੇ ਹੋਏ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜੋ ਕਿ ਵਾਇਰਲ ਹੋ ਰਹੀ ਹੈ। ਆਓ ਜਾਣਦੇ ਹਾਂ ਕਿ ਐਮੀ ਨੇ ਆਪਣੇ ਫੈਨਜ਼ ਨੂੰ ਕੀ ਸਰਪ੍ਰਾਈਜ਼ ਦਿੱਤਾ ਹੈ।

Image Source: Twitter

ਐਮੀ ਵਿਰਕ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਨਿੱਜੀ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ। ਐਮੀ ਵਿਰਕ ਦੇ ਫੈਨਜ਼ ਲਈ ਸਾਲ 2023 ਬੇਹੱਦ ਖ਼ਾਸ ਹੋਣ ਵਾਲਾ ਹੈ। ਕਿਉਂਕਿ ਕਾਫੀ ਲੰਮੇਂ ਸਮੇਂ ਬਾਅਦ ਐਮੀ ਵਿਰਕ ਆਪਣੀ ਨਵੀਂ ਐਲਬਮ ਲੈ ਕੇ ਆ ਰਹੇ ਹਨ। ਇਸ ਦੀ ਜਾਣਕਾਰੀ ਖ਼ੁਦ ਨੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਦਿੱਤੀ ਹੈ।

ਹਾਲ ਹੀ ਵਿੱਚ ਐਮੀ ਵਿਰਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਆਪਣੀ ਨਵੀਂ ਐਲਬਮ ਬਾਰੇ ਜਾਣਕਾਰੀ ਦਿੱਤੀ ਹੈ। ਐਮੀ ਵਿਰਕ ਨੇ ਆਪਣੀ ਇੱਕ ਤਸਵੀਰ ਤੇ ਐਲਬਮ ਦਾ ਪੋਸਟਰ ਸ਼ੇਅਰ ਕੀਤਾ ਹੈ।

image Source : Instagram

ਇਸ ਪੋਸਟ ਵਿੱਚ ਗਾਇਕ ਦੀ ਨਵੀਂ ਐਲਬਮ ਦੇ ਟਾਈਟਲ ਤੋਂ ਲੈ ਕੇ ਗੀਤਾਂ ਤੱਕ ਦੀ ਪੂਰੀ ਲਿਸਟ ਸ਼ੇਅਰ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕੀਤਾ ਗਿਆ ਹੈ। ਐਮੀ ਵਿਰਕ ਦੀ ਨਵੀਂ ਐਲਬਮ ਦਾ ਸਿਰਲੇਖ 'ਲੇਅਰਜ਼' ਹੈ। ਇਹ ਐਲਬਮ 3 ਫਰਵਰੀ ਨੂੰ ਰਿਲੀਜ਼ ਹੋਵੇਗੀ।

ਫੈਨਜ਼ ਐਮੀ ਵਿਰਕ ਦੀ ਇਸ ਪੋਸਟ ਨੂੰ ਬਹੁਤ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕਈ ਫੈਨਜ਼ ਨੇ ਕਮੈਂਟ ਕਰਕੇ ਗਾਇਕ ਨੂੰ ਕਿਹਾ ਕਿ ਉਹ ਉਨ੍ਹਾਂ ਦੀ ਇਸ ਐਲਬਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Image Source: Twitter

ਹੋਰ ਪੜ੍ਹੋ: ਗੁਰਪ੍ਰੀਤ ਘੁੱਗੀ ਨੇ ਸ਼ਹਿਨਾਜ਼ ਗਿੱਲ ਦੇ ਵਨ ਲਾਈਨਰ ਡਇਲਾਗ 'ਤੁਹਾਡਾ ਕੁੱਤਾ ਟੌਮੀ' ਨੂੰ ਲੈ ਕੇ ਕੀਤਾ ਵੱਡਾ ਖੁਲਾਸਾ, ਜਾਣੋ ਅਦਾਕਾਰ ਨੇ ਕੀ ਕਿਹਾ

ਜੇਕਰ ਐਮੀ ਵਿਰਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਐਮੀ ਵਿਰਕ ਇਨ੍ਹੀਂ ਦਿਨੀਂ ਆਪਣੀ ਨਵੀਂ ਫ਼ਿਲਮ 'ਮੌੜ' ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਇਸ ਫ਼ਿਲਮ ਦੇ ਵਿੱਚ ਐਮੀ ਵਿਰਕ ਤੇ ਦੇਵ ਖਰੌੜ ਨਾਲ ਪਹਿਲੀ ਵਾਰ ਸਕ੍ਰੀਨ  ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਹੁਣ ਤੱਕ ਐਮੀ ਵਿਰਕ ਕਈ ਪੰਜਾਬੀ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਹੁਨਰ ਵਿਖਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਵੀ ਦਿੱਤੇ ਹਨ।

 

View this post on Instagram

 

A post shared by Ammy virk ❤️ (@ammyvirk)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network