‘Khabbi Seat’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਐਮੀ ਵਿਰਕ ਤੇ ਸਵੀਤਾਜ ਬਰਾੜ ਦੀ ਕਮਿਸਟਰੀ

Written by  Lajwinder kaur   |  November 26th 2020 12:07 PM  |  Updated: November 26th 2020 12:07 PM

‘Khabbi Seat’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਐਮੀ ਵਿਰਕ ਤੇ ਸਵੀਤਾਜ ਬਰਾੜ ਦੀ ਕਮਿਸਟਰੀ

ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ । ਜੀ ਹਾਂ ਉਹ ਖੱਬੀ ਸੀਟ(Khabbi Seat) ਟਾਈਟਲ ਹੇਠ ਨਵਾਂ ਰੋਮਾਂਟਿਕ ਤੇ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਉਣ ਵਾਲੇ ਨੇ । ਦਰਸ਼ਕਾਂ ਦੀ ਉਤਸੁਕਤਾ ਨੂੰ ਦੇਖਦੇ ਹੋਏ ਗਾਣੇ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ ।

inside pic of ammy virk  ਹੋਰ ਪੜ੍ਹੋ : ਕਿਸਾਨਾ ਦਾ ਸਾਥ ਦੇਣ ਪਹੁੰਚੇ ਪੰਜਾਬੀ ਕਲਾਕਾਰ, ਹਰਫ ਚੀਮਾ ਤੇ ਕੰਵਰ ਗਰੇਵਾਲ ਨੇ ਨੌਜਵਾਨ ਨੂੰ ਕਿਹਾ ਹੈ ‘ਸਮਾਂ ਇਤਿਹਾਸ ਰਚਨ ਦਾ, ਵੱਧ ਚੜ੍ਹ ਕੇ ਦੇਵੋ ਸਾਥ’

ਟੀਜ਼ਰ ਚ ਐਮੀ ਵਿਰਕ ਤੇ ਸਵੀਤਾਜ ਬਰਾੜ ਦੀ ਕਿਊਟ ਜਿਹੀ ਕਮਿਸਟਰੀ ਦੇਣ ਨੂੰ ਮਿਲ ਰਹੀ ਹੈ । ਖੱਬੀ ਸੀਟ ਗੀਤ ਨੂੰ ਗਾਉਂਦੇ ਹੋਏ ਨਜ਼ਰ ਆਉਣਗੇ ਐਮੀ ਵਿਰਕ ਤੇ ਫੀਚਰਿੰਗ ਕਰੇਗੀ ਪੰਜਾਬੀ ਅਦਾਕਾਰਾ ਸਵੀਤਾਜ ਬਰਾੜ । ਗਾਣੇ ਦੇ ਟੀਜ਼ਰ ਨੂੰ ਬਰਫੀ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ ।

inside pic of khabbi seat teaser with ammy virk and sweetaj brar

ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਨੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਬੀ ਟੂਗੈਦਰਜ਼ ਵਾਲਿਆਂ ਨੇ ਤਿਆਰ ਕੀਤੀ ਹੈ । ਇਹ ਪੂਰਾ ਗਾਣਾ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ ।

khabbi seat teaser out now


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network