'ਕਿਸਮਤ' ਫਿਲਮ 21 ਸਤੰਬਰ ਨੂੰ ਹੋਵੇਗੀ ਰਿਲੀਜ਼ 

Written by  Shaminder   |  September 08th 2018 12:01 PM  |  Updated: September 08th 2018 12:01 PM

'ਕਿਸਮਤ' ਫਿਲਮ 21 ਸਤੰਬਰ ਨੂੰ ਹੋਵੇਗੀ ਰਿਲੀਜ਼ 

'ਕਿਸਮਤ' Qismat ਫਿਲਮ ੨੧ ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ ।ਇਸ ਫਿਲਮMovie  ਦਾ ਟ੍ਰੇਲਰ ਲੋਕਾਂ ਨੂੰ ਕਾਫੀ ਪਸੰਦ ਆਇਆ ਹੈ । ਇਸਦੇ ਨਾਲ ਹੀ ਫਿਲਮ ਇੱਕੀ ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ ।ਇਸ ਫਿਲਮ ਨੂੰ ਲੈ ਕੇ ਫਿਲਮ ਦੀ ਟੀਮ ਜਿੱਥੇ ਉਤਸ਼ਾਹਿਤ ਹੈ , ਉਥੇ ਹੀ ਐਮੀ ਵਿਰਕ ਨੂੰ ਵੀ ਇਸ ਫਿਲਮ ਤੋਂ ਕਾਫੀ ਉਮੀਦਾਂ ਨੇ । ਫਿਲਮ ਰਿਲੀਜ਼ ਤੋਂ ਪਹਿਲਾਂ ਹੀ ਗੀਤ ਲੋਕਾਂ ਨੂੰ ਕਾਫੀ ਪਸੰਦ ਆ ਰਹੇ ਨੇ ।ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡਿਓ ਸਾਂਝਾ ਕੀਤਾ ਹੈ । ਇਸ ਵੀਡਿਓ 'ਚ ਮਨਿੰਦਰ ਬੁੱਟਰ ਨੇ ਫਿਲਮ ਦੀ ਅਤੇ ਫਿਲਮ ਦੇ ਗੀਤਾਂ ਦੀ ਤਾਰੀਫ ਕਰਦਿਆਂ ੨੧ ਸਤੰਬਰ ਨੂੰ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ ।

qismat

ਐਮੀ ਵਿਰਕ ਨੇ ਇਸ ਵੀਡਿਓ ਨੂੰ ਸਾਂਝਾ ਕਰਦੇ ਹੋਏ ਮਨਿੰਦਰ ਬੁੱਟਰ ਦਾ ਸ਼ੁਕਰੀਆ ਅਦਾ ਕੀਤਾ ਹੈ । ਐਮੀ ਵਿਰਕ ਇੱਕ ਵਾਰ ਇੱਕ ਵਾਰ ਫਿਰ ਤੋਂ ਧੁੰਮਾਂ ਪਾਉਣ ਲਈ ਆ ਰਹੇ ਨੇ । ਇਸ ਤੋਂ ਪਹਿਲਾਂ ਐਮੀ ਵਿਰਕ 'ਬੰਬੂਕਾਟ' ,'ਨਿੱਕਾ ਜ਼ੈਲਦਾਰ','ਲੌਂਗ ਲਾਚੀ' ਸਣੇ ਕਈ ਫਿਲਮਾਂ 'ਚ ਕੰਮ ਕਰ ਚੁੱਕੇ ਨੇ ਅਤੇ ਇਨਾਂ ਸਾਰੀਆਂ ਫਿਲਮਾਂ 'ਚ ਵੱਖ-ਵੱਖ ਤਰਾਂ ਦੇ ਕਿਰਦਾਰ ਨਿਭਾ ਕੇ ਉਨ੍ਹਾਂ ਨੇ ਆਪਣੀ ਬਹੁਮੁਖੀ ਪ੍ਰਤਿਭਾ ਦਾ ਸਬੂਤ ਦਿੱਤਾ ਹੈ।

ਐਮੀ ਵਿਰਕ ਅਜਿਹੇ ਕਲਾਕਾਰ ਹਨ ਜਿਨ੍ਹਾਂ ਨੇ ਫਿਲਮਾਂ 'ਚ ਸੰਜੀਦਾ ,ਚੁਲਬੁਲੇ ਅਤੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ।ਸਰਗੁਨ ਮਹਿਤਾ ਵੀ ਇਸ ਫਿਲਮ 'ਚ ਐਮੀ ਵਿਰਕ ਨਾਲ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ ।ਹੁਣ 'ਕਿਸਮਤ' ਰਾਹੀਂ ਦਰਸ਼ਕਾਂ ਦੇ ਦਿਲਾਂ 'ਚ ਆਪਣੀ ਉਸੇ ਥਾਂ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਵਿੱਚ ਹਨ ।ਇਹ ਜੋੜੀ ਦਰਸ਼ਕਾਂ ਦੇ ਦਿਲਾਂ 'ਚ ਆਪਣੀ ਜਗ੍ਹਾ ਬਨਾਉਣ ਵਿੱਚ ਕਾਮਯਾਬ ਹੋਵੇਗੀ ਜਾਂ ਨਹੀਂ ਇਹ ਤਾਂ ਫਿਲਮ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ।ਪਰ ਫਿਲਹਾਲ ਤਾਂ ਇਨ੍ਹਾਂ ਦੋਨਾਂ ਨੂੰ ਇਸ ਫਿਲਮ ਤੋਂ ਕਾਫੀ ਉਮੀਦਾਂ ਨੇ ਅਤੇ ਇਸ ਫਿਲਮ ਨੂੰ ਲੈ ਕੇ ਫਿਲਮ ਦੇ ਕਲਾਕਾਰ ਵੀ ਬੇਹੱਦ ਉਤਸ਼ਾਹਿਤ ਨੇ ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network