ਐਮੀ ਵਿਰਕ ਦੀ ਝੋਲੀ ਪਈ ਇੱਕ ਹੋਰ ਬਾਲੀਵੁੱਡ ਫ਼ਿਲਮ, ਵਿੱਕੀ ਕੌਸ਼ਲ ਦੇ ਨਾਲ ਕਰਨਗੇ ਸਕਰੀਨ ਸਾਂਝਾ, ਜਾਣੋ ਕਦੋਂ ਰਿਲੀਜ਼ ਹੋਵੇਗੀ ਫ਼ਿਲਮ

written by Shaminder | December 21, 2022 11:48am

ਐਮੀ ਵਿਰਕ (Ammy Virk) ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ । ਅਦਾਕਾਰ ਐਮੀ ਵਿਰਕ ਕਰਣ ਜੌਹਰ ਦੇ ਪ੍ਰੋਡਕਸ਼ਨ ‘ਚ ਬਣਨ ਵਾਲੀ ਫ਼ਿਲਮ ‘ਚ ਕੰਮ ਕਰਨਗੇ । ਇਸ ਫ਼ਿਲਮ ‘ਚ ਵਿੱਕੀ ਕੌਸ਼ਲ (Vicky Kaushal) ਵੀ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।

image source instagram

ਹੋਰ ਪੜ੍ਹੋ : ਗਾਇਕਾ ਪਰਵੀਨ ਭਾਰਟਾ ਦੀ ਧੀ ਦਾ ਅੱਜ ਹੈ ਜਨਮ ਦਿਨ, ਗਾਇਕਾ ਨੇ ਤਸਵੀਰ ਸਾਂਝੀ ਕਰ ਦਿੱਤੀ ਵਧਾਈ

ਹਾਲਾਂਕਿ ਇਸ ਫ਼ਿਲਮ ਦੇ ਨਾਮ ਦਾ ਐਲਾਨ ਹਾਲੇ ਨਹੀਂ ਕੀਤਾ ਗਿਆ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਫ਼ਿਲਮ ‘ਚ ਐਮੀ ਵਿਰਕ ਵਿੱਕੀ ਕੌਸ਼ਲ ਅਤੇ ਤ੍ਰਿਪਤੀ ਡਿਮਰੀ ਦੇ ਨਾਲ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ । ਇਹ ਫ਼ਿਲਮ ਅਗਲੇ ਸਾਲ 28 ਜੁਲਾਈ ਨੂੰ ਰਿਲੀਜ਼ ਹੋਵੇਗੀ ।

ਹੋਰ ਪੜ੍ਹੋ : ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੇ ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਦੇ ਘਰ ‘ਚ ਛਾਪੇਮਾਰੀ ਦੀ ਕਾਰਵਾਈ ‘ਤੇ ਦਿੱਤਾ ਪ੍ਰਤੀਕਰਮ

ਇਸ ਤੋਂ ਪਹਿਲਾਂ ਐਮੀ ਵਿਰਕ ਫ਼ਿਲਮ ‘83’ ‘ਚ ਰਣਵੀਰ ਸਿੰਘ ਦੇ ਨਾਲ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ । ਐਮੀ ਵਿਰਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਗੀਤਾਂ ਦੇ ਨਾਲ ਨਾਲ ਉਹ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੀ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਹਨ ।

ਐਮੀ ਵਿਰਕ ਦੀ ਇਸ ਨਵੀਂ ਫ਼ਿਲਮ ਦੇ ਬਾਰੇ ਪ੍ਰਾਈਮ ਵੀਡੀਓ ਦੇ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ । ਜਿਸ ‘ਚ ਐਮੀ ਵਿਰਕ ਨੂੰ ਵੀ ਫ਼ਿਲਮ ਦੇ ਅਦਾਕਾਰਾਂ ਦੇ ਨਾਲ ਟੈਗ ਕੀਤਾ ਗਿਆ ਹੈ । ਹੁਣ ਵੇਖਣਾ ਹੋਵੇਗਾ ਕਿ ਐਮੀ ਵਿਰਕ ਪਾਲੀਵੁੱਡ ਦੇ ਨਾਲ ਨਾਲ ਬਾਲੀਵੁੱਡ ‘ਚ ਆਪਣੀ ਇਸ ਫ਼ਿਲਮ ‘ਚ ਕੀ ਕਮਾਲ ਕਰ ਵਿਖਾਉਣਗੇ ।

You may also like