ਐਮੀ ਵਿਰਕ ਦਾ ਨਵਾਂ ਗੀਤ ‘HEART ATTACK’ ਹੋਇਆ ਰਿਲੀਜ਼, ਦੇਖੋ ਵੀਡੀਓ

written by Lajwinder kaur | April 13, 2022

ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਹਨ। ਜੀ ਹਾਂ ਉਹ ਹਾਰਟ ਐਟਕ (HEART ATTACK) ਟਾਈਟਲ ਹੇਠ ਚੱਕਵੀ ਬੀਂਟ ਵਾਲਾ ਸੌਂਗ ਲੈ ਕੇ ਆਏ ਨੇ। ਇਸ ਗੀਤ ਨੂੰ ਐਮੀ ਵਿਰਕ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।

ਹੋਰ ਪੜ੍ਹੋ : ਆਲੀਆ-ਰਣਬੀਰ ਦੇ ਵਿਆਹ ਤੋਂ ਪਹਿਲਾਂ ਨੀਤੂ ਕਪੂਰ ਨੇ ਸ਼ੇਅਰ ਕੀਤੀ ਆਪਣੀ ਮੰਗਣੀ ਦੀ ਫੋਟੋ, ਨਾਲ ਹੀ ਲਿਖਿਆ ਖ਼ਾਸ ਸੁਨੇਹਾ

inside image of ammy virk

ਦੱਸ ਦਈਏ ਇਸ ਗੀਤ ਦੇ ਬੋਲ ਮਨੀ ਲੌਂਗੀਆ ਨੇ ਲਿਖੇ ਨੇ ਤੇ ਮਿਊਜ਼ਿਕ Starboy X ਨੇ ਦਿੱਤਾ ਹੈ। ਗੀਤ ਚ ਐਮੀ ਵਿਰਕ ਨੇ ਮੁੰਡੇ ਦੇ ਪੱਖ ਤੋਂ ਗਾਇਆ ਹੈ। ਇਸ ਗੀਤ ਉਨ੍ਹਾਂ ਨੇ ਮੁੰਡੇ ਦੀ ਤਾਰੀਫ ਕੀਤੀ ਹੈ ਜੋ ਕਿ ਆਪਣੇ ਦੋਸਤਾਂ ਦੇ ਨਾਲ ਹਮੇਸ਼ਾ ਖੜਿਆ ਰਹਿੰਦਾ ਹੈ। ਇਸ ਵੀਡੀਓ ਚ ਐਮੀ ਵਿਰਕ ਸਟਾਈਲਿਸ਼ ਆਊਟਫਿੱਟ ਚ ਨਜ਼ਰ ਆ ਰਹੇ ਹਨ। ਇਸ ਗੀਤ ਨੂੰ Alpha Studios ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ammy virk saunkan saunkne teaser out now

 

ਹੋਰ ਪੜ੍ਹੋ : ਖ਼ੂਨ ਦੇ ਰਿਸ਼ਤਿਆਂ ਤੋਂ ਪਾਰ ਮੋਹ ਅਤੇ ਮੁਹੱਬਤ ਦੀਆਂ ਬਾਰੀਕ ਤੰਦਾਂ ਨੂੰ ਬਿਆਨ ਕਰਦਾ ਦੀਪ ਸਿੱਧੂ ਦੀ ਆਖਰੀ ਫ਼ਿਲਮ ‘ਸਾਡੇ ਆਲੇ’ ਦਾ ਸ਼ਾਨਦਾਰ ਟ੍ਰੇਲਰ ਹੋਇਆ ਰਿਲੀਜ਼

ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਹਾਲ ਹੀ ਚ ਉਹ ਬਾਲੀਵੁੱਡ ਐਕਟਰ ਦੀ ਕਬੀਰ ਖ਼ਾਨ ਦੀ ਫ਼ਿਲਮ 83 ਚ ਨਜ਼ਰ ਆਏ ਸੀ। ਇਹ ਫ਼ਿਲਮ ਓਟੀਟੀ ਪਲੇਟਫਾਰਮ ਉੱਤੇ ਵੀ ਰਿਲੀਜ਼ ਹੋਈ ਹੈ। ਦਰਸ਼ਕਾਂ ਵੱਲੋਂ ਇਸ ਫ਼ਿਲਮ ਨੂੰ ਚੰਗਾ ਹੁੰਗਾਰਾ ਮਿਲਿਆ ਹੈ। ਇਹ ਫ਼ਿਲਮ ਭਾਰਤ ਵੱਲੋਂ ਪਹਿਲੇ ਕ੍ਰਿਕੇਟ ਵਿਸ਼ਵ ਕੱਪ ਦੀ ਜਿੱਤ ਉੱਤੇ ਅਧਾਰਿਤ ਹੈ। ਇਸ ਤੋਂ ਇਲਾਵਾ ਐਮੀ ਵਿਰਕ ਦੀ ਝੋਲੀ ਕਈ ਪੰਜਾਬੀ ਫ਼ਿਲਮ ਹੈ। ਬਹੁਤ ਜਲਦ ਉਹ ਸੌਂਕਣ ਸੌਂਕਣੇ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ।

You may also like