ਸਿੱਧੂ ਮੂਸੇਵਾਲਾ ਦੇ ਜਨਮ ਦਿਨ 'ਤੇ ਪਾਕਿਸਤਾਨ ਤੋਂ ਪਿੰਡ ਮੂਸਾ ਪੁੱਜੇ ਬਜ਼ੁਰਗ, ਸਮਾਧ 'ਤੇ ਜਾ ਕੇ ਦਿੱਤੀ ਸ਼ਰਧਾਂਜਲੀ

By  Pushp Raj June 11th 2022 08:24 PM

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਅੱਜ ਸਾਡੇ ਵਿੱਚ ਨਹੀਂ ਰਹੇ। ਪਿਛਲੇ ਦਿਨੀਂ ਉਨ੍ਹਾਂ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ ਉਨ੍ਹਾਂ ਦਾ 29ਵਾਂ ਜਨਮਦਿਨ ਹੈ ਪਰ ਉਹ ਸਾਡੇ ਵਿਚਕਾਰ ਨਹੀਂ ਹਨ। ਲੋਕ ਉਨ੍ਹਾਂ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਉਨ੍ਹਾਂ ਦੇ ਘਰ ਪਹੁੰਚੇ।

ਭਾਰਤ ਵਿਚੋਂ ਹੀ ਨਹੀਂ ਸਗੋਂ ਵਿਦੇਸ਼ਾਂ ਵਿਚੋਂ ਵੀ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਪਹੁੰਚੇ। ਅਜਿਹਾ ਹੀ ਦੋ ਬਜ਼ੁਰਗ ਭਰਾਵਾਂ ਨੇ ਕੀਤਾ ਹੈ, ਜੋ ਕਿ ਸਿੱਧੂ ਮੂਸੇਵਾਲਾ ਦੇ ਜਨਮਦਿਨ 'ਤੇ ਪਾਕਿਸਤਾਨ ਤੋਂ ਉਨ੍ਹਾਂ ਦੇ ਪਿੰਡ ਮੂਸਾ ਵਿਖੇ ਪਹੁੰਚੇ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮਿਲ ਕੇ ਉਨ੍ਹਾਂ ਦਾ ਦਰਦ ਸਾਂਝਾ ਕੀਤਾ। ਇਨ੍ਹਾਂ ਦੋਹਾਂ ਬਜ਼ੁਰਗਾਂ ਨੇ ਸਿੱਧੂ ਮੂਸੇਵਾਲਾ ਦੀ ਸਮਾਥ ਉੱਤੇ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਉੱਥੇ ਹੀ ਪਾਕਿਸਤਾਨ ਤੋਂ 2 ਸਕੇ ਭਰਾ ਮੁਹੰਮਦ ਸਦੀਕ ਅਤੇ ਸੀ ਕਾ ਖਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਸਮਾਧ ‘ਤੇ ਫੁੱਲ ਅਰਪਿਤ ਕੀਤੇ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਸਿੱਧੂ ਮੂਸੇਵਾਲੇ ਦਾ ਕਤਲ ਹੋਇਆ ਤਾਂ ਪਾਕਿਸਤਾਨ ਦੇ ਵਿੱਚ 2/3 ਕਿਸੇ ਵੀ ਘਰ ਰੋਟੀ ਨਹੀਂ ਪੱਕੀ।

ਬਜ਼ੁਰਗਾਂ ਨੇ ਦੱਸਿਆ ਮਹਿਜ਼ ਭਾਰਤ ਹੀ ਨਹੀਂ ਸਗੋਂ ਪਾਕਿਸਤਾਨ ਦੇ ਲਹਿੰਦੇ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਨੂੰ ਲੋਕ ਬਹੁਤ ਪਸੰਦ ਕਰਦੇ ਸਨ। ਬਜ਼ੁਰਗ ਨੌਜਵਾਨ ਸਭ ਸਿੱਧੂ ਦੇ ਗੀਤ ਸੁਣਦੇ ਹਨ। ਉਨ੍ਹਾਂ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਵਾਉਣ ਦੀ ਮੰਗ ਕੀਤੀ।

ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਗੁਰਦਾਸ ਮਾਨ ਹੋਏ ਭਾਵੁਕ ,ਕਹੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਗੱਲਾਂ

ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਸਿੱਧੂ ਮੂਸੇਵਾਲਾ ਦੇ ਫ਼ੈਨਜ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦਾ ਪੂਰਾ ਨਾਂ ਸ਼ੁਭਦੀਪ ਸਿੰਘ ਸਿੱਧੂ ਹੈ। ਉਨ੍ਹਾਂ ਦਾ ਜਨਮ 11 ਜੂਨ 1993 ਨੂੰ ਹੋਇਆ ਸੀ। ਸਿੱਧੂ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਦਾ ਰਹਿਣ ਵਾਲਾ ਸੀ, ਇਸ ਲਈ ਉਸ ਦਾ ਨਾਮ ਸਿੱਧੂ ਮੂਸੇਵਾਲਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਾਬਕਾ ਫੌਜੀ ਅਧਿਕਾਰੀ ਹਨ ਅਤੇ ਮਾਤਾ ਚਰਨ ਕੌਰ ਪਿੰਡ ਦੀ ਸਰਪੰਚ ਹੈ।ਸਿੱਧੂ ਮੂਸੇਵਾਲਾ ਦੇ ਫ਼ੈਨਜ ਨੇ ਉਨ੍ਹਾਂ ਦੀ ਸਮਾਧ 'ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਦਿੱਤੀ। ਕਈ ਫੈਨ ਉਨ੍ਹਾਂ ਦੀ ਹਵੇਲੀ ਦੇ ਬਾਹਰ ਉਨ੍ਹਾਂ ਦਾ ਜਨਮਦਿਨ ਮਨਾਉਣ ਪਹੁੰਚੇ। ।

Related Post