ਰਣਵੀਰ ਸਿੰਘ ਦੀ ਫ਼ਿਲਮ 83 ਦੇ ਸ਼ੂਟ ਦੀਆਂ ਤਸਵੀਰਾਂ ਆਈਆਂ ਸਾਹਮਣੇ,ਸਾਊਥਹਾਲ 'ਚ ਹੋਈ ਸ਼ੂਟਿੰਗ
Shaminder
August 6th 2019 02:25 PM
ਅਦਾਕਾਰ ਰਣਵੀਰ ਸਿੰਘ ਫ਼ਿਲਮ 83 ਦੀ ਸ਼ੂਟਿੰਗ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ । ਜਿਸ ਦੀਆਂ ਵੀਡੀਓ ਅਤੇ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਨੇ ।ਰਣਵੀਰ ਸਿੰਘ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ । ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਉਹ ਫ਼ਿਲਮ 83 ਦੀ ਸ਼ੂਟਿੰਗ 'ਚ ਰੁੱਝੇ ਹੋਏ ਨਜ਼ਰ ਆ ਰਹੇ ਨੇ । ਇਹ ਵੀਡੀਓ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਊਥਹਾਲ ਦੇ ਬਾਹਰ ਦਾ ਹੈ ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਇੱਕ ਸੀਨ ਨੂੰ ਫਿਲਮਾਇਆ ਜਾ ਰਿਹਾ ਹੈ ।