ਆਮਿਰ ਖ਼ਾਨ ਵੀ ਕੋਰੋਨਾ ਵਾਇਰਸ ਦੇ ਹੋਏ ਸ਼ਿਕਾਰ, ਟੈਸਟ ਰਿਪੋਰਟ ਆਈ ਪਾਜ਼ਟਿਵ

By  Rupinder Kaler March 24th 2021 01:38 PM

ਬਾਲੀਵੁੱਡ ਵਿੱਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇੱਕ ਤੋਂ ਬਾਅਦ ਇੱਕ ਫ਼ਿਲਮੀ ਸਿਤਾਰੇ ਇਸ ਦੇ ਸ਼ਿਕਾਰ ਹੋ ਰਹੇ ਹਨ ।ਇਸ ਸਭ ਦੇ ਚਲਦੇ ਆਮਿਰ ਖਾਨ ਵੀ ਇਸ ਵਾਇਰਸ ਦੇ ਸ਼ਿਕਾਰ ਹੋ ਗਏ ਹਨ । ਉਨ੍ਹਾਂ ਦੀ ਕੋਵਿਡ ਟੈਸਟ ਰਿਪੋਰਟ ਪੌਜ਼ੇਟਿਵ ਆਈ ਹੈ। ਉਨ੍ਹਾਂ ਨੇ ਖੁਦ ਨੂੰ ਘਰ ਵਿੱਚ ਹੀ ਕੁਆਰੰਟੀਨ ਕਰ ਲਿਆ ਹੈ।

AAMIR KHAN image from Aamir Khan's instagram

ਹੋਰ ਪੜ੍ਹੋ :

ਸੰਜੇ ਦੱਤ ਨੇ ਲਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼, ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

Aamir khan image from Aamir Khan's instagram

ਆਮਿਰ ਨੇ ਆਪਣੇ ਸਟਾਫ ਨੂੰ ਵੀ ਟੈਸਟ ਕਰਵਾਉਣ ਤੇ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸਤੀਸ਼ ਕੌਸ਼ਿਕ, ਰਣਬੀਰ ਕਪੂਰ, ਸੰਜੇ ਲੀਲਾ ਬੰਸਾਲੀ ਵਰਗੇ ਹੋਰ ਕਈ ਫ਼ਿਲਮੀ ਸਿਤਾਰੇ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ ।

Aamir Khan’s Son Junaid To Make His Debut With YRF’s Film image from Aamir Khan's instagram

ਇਹਨਾਂ ਸਾਰੇ ਫ਼ਿਲਮੀ ਸਿਤਾਰਿਆਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਰੱਖਿਆ ਹੈ ।ਆਮਿਰ ਖ਼ਾਨ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਏਨੀਂ ਦਿਨੀਂ ਆਪਣੀ ਫ਼ਿਲਮ ਲਾਲ ਸਿੰਘ ਚੱਢਾ ਦੀ ਸ਼ੂਟਿੰਗ ਵਿੱਚ ਕਾਫੀ ਬਿਜੀ ਹਨ ।

Related Post