ਕਿਸਾਨਾਂ ਦੀ ਜਿੱਤ ‘ਚ ਵਿਆਹ ਦੌਰਾਨ ਕੱਢੀ ਜਾਗੋ ‘ਚ ਪਈਆਂ ਬੋਲੀਆਂ, ਅਦਾਕਾਰ ਦਰਸ਼ਨ ਔਲਖ ਨੇ ਸਾਂਝਾ ਕੀਤਾ ਵੀਡੀਓ

By  Shaminder November 29th 2021 03:49 PM

ਕਿਸਾਨਾਂ (Farmers) ਵੱਲੋਂ ਪਿਛਲੇ ਇੱਕ ਸਾਲ ਤੋਂ ਖੇਤੀ ਕਾਨੂੰਨਾਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ । ਜਿਸ ਤੋਂ ਬਾਅਦ ਬੀਤੇ ਦਿਨੀਂ ਇਹ ਬਿੱਲ (agriculture bill ) ਸਰਕਾਰ ਵੱਲੋਂ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਸੀ । ਅੱਜ ਇਨ੍ਹਾਂ ਖੇਤੀ ਬਿੱਲਾਂ ਨੂੰ ਰਾਜ ਸਭਾ ‘ਚ ਵਾਪਸ ਲੈ ਲਿਆ ਗਿਆ । ਜਿਸ ਤੋਂ ਬਾਅਦ ਕਿਸਾਨਾਂ ‘ਚ ਖੁਸ਼ੀ ਦੀ ਲਹਿਰ ਹੈ । ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ਨੂੰ ਦਰਸ਼ਨ ਔਲਖ (Darshan Aulakh )ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

Darshan Aulakh, image From instagram

ਹੋਰ ਪੜ੍ਹੋ : ਫ਼ਿਲਮ ‘ਮਰਜਾਣੇ’ ਦਾ ਐਕਸ਼ਨ ਨਾਲ ਭਰਪੂਰ ਨਵਾਂ ਟੀਜ਼ਰ ਹੋਇਆ ਜਾਰੀ, ਵੇਖੋ ਵੀਡੀਓ

ਇਸ ਵੀਡੀਓ ‘ਚ ਕਿਸਾਨ ਦੀ ਜਿੱਤ ‘ਤੇ ਜਾਗੋ ਦੌਰਾਨ ਬੋਲੀਆਂ ਪਾਈਆਂ ਜਾ ਰਹੀਆਂ ਹਨ ।ਪੰਜਾਬ ਦੇ ਲੋਕ ਕਲਾਕਾਰਾਂ ਵੱਲੋਂ ਬੋਲੀਆਂ ਪਾਉਣ ਦੇ ਇਸ ਵੀਡੀਓ ਨੂੰ ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ‘ਬੱਲੇ ਬੱਲੇ ਹੋ ਗਈ ਏ ਕਿਸਾਨਾਂ ਤੇਰੀ ਦੁਨੀਆ ਦੇ ਵਿੱਚ’।

farmers image From instagram

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ‘ਤੇ ਲੋਕਾਂ ਵੱਲੋਂ ਵੀ ਪ੍ਰਤੀਕਰਮ ਦਿੱਤੇ ਜਾ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨੀਂ 19 ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤਿੰਨੋ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਸੀ । ਜਿਸ ਤੋਂ ਬਾਅਦ ਅੱਜ ਇਨ੍ਹਾਂ ਵਿਵਾਦਿਤ ਖੇਤੀ ਬਿੱਲਾਂ ਨੂੰ ਵਾਪਸ ਲੈ ਲਿਆ ਗਿਆ ।

 

View this post on Instagram

 

A post shared by DARSHAN AULAKH ਦਰਸ਼ਨ ਔਲਖ (@darshan_aulakh)

ਕਿਸਾਨਾਂ ਦਾ ਕਹਿਣਾ ਸੀ ਕਿ ਉਹ ਉਦੋਂ ਤੱਕ ਦਿੱਲੀ ਦੀਆਂ ਸਰਹੱਦਾਂ ਤੋਂ ਨਹੀਂ ਹਟਣਗੇ ।ਜਦੋਂ ਤੱਕ ਇਨ੍ਹਾਂ ਬਿੱਲਾਂ ਨੂੰ ਸਦਨ ‘ਚ ਵਾਪਸ ਨਹੀਂ ਲਿਆ ਜਾਂਦਾ । ਇਸ ਤੋਂ ਇਲਾਵਾ ਕਿਸਾਨ ਹੋਰ ਵੀ ਕਈ ਮੁੱਦਿਆਂ ਨੂੰ ਲੈ ਕੇ ਡਟੇ ਹੋਏ ਹਨ । ਕਿਸਾਨ  ਕਿਸਾਨ ਅੰਦੋਲਨ ਦੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਣੇ ਕਈ ਮੰਗਾਂ ਮਨਵਾਉਣ ‘ਤੇ ਅੜੇ ਹੋਏ ਹਨ । ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਹੀ ਆਪਣੇ ਘਰਾਂ ਨੂੰ ਵਾਪਸ ਮੁੜਣਗੇ ਜਦੋਂ ਉਨ੍ਹਾਂ ਦੀਆਂ ਇਹ ਗੱਲਾਂ ਮੰਨ ਲਈਆਂ ਜਾਣਗੀਆਂ ।

 

Related Post