ਅਦਾਕਾਰ ਧਰਮਿੰਦਰ ਨੇ ਆਪਣੇ ਫਾਰਮ ਹਾਊਸ ਦਾ ਵੀਡੀਓ ਕੀਤਾ ਸਾਂਝਾ

By  Shaminder July 31st 2021 12:00 PM

ਅਦਾਕਾਰ ਧਰਮਿੰਦਰ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਇੱਕ ਮੋਰ ਮਸਤੀ ਕਰਦਾ ਹੋਇਆ ਵਿਖਾਈ ਦੇ ਰਿਹਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ ‘ਬਹੁਤ ਖੁਸ਼ ਹੂੰ, ਪਾਸ ਧਰਮ ਕੇ ਅਪਨੇ… ਹਕੂਕ ਸਭ ਹਾਸਿਲ ਹੈਂ ਯਹਾਂ’ ।

Hema And Dharmendra Image From Instagram

ਹੋਰ ਪੜ੍ਹੋ : ਪੰਜਾਬ ਦੀ ਕਮਲਪ੍ਰੀਤ ਨੇ ਟੋਕੀਓ ਓਲੰਪਿਕਸ ਵਿੱਚ ਰਚਿਆ ਇਤਿਹਾਸ, ਡਿਸਕਸ ਥਰੋ ਮੁਕਾਬਲੇ ਦੇ ਫਾਈਨਲ ਵਿੱਚ ਬਣਾਈ ਜਗ੍ਹਾ

Dharmendra Deol Image From Instagram

ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਅਦਾਕਾਰ ਧਰਮਿੰਦਰ ਆਪਣੇ ਫਾਰਮ ਹਾਊਸ ‘ਤੇ ਸਮਾਂ ਪਿਛਲੇ ਕਈ ਮਹੀਨਿਆਂ ਤੋਂ ਬਿਤਾ ਰਹੇ ਹਨ । ਜਿੱਥੇ ਉਹ ਕੁਦਰਤ ਦੇ ਨਾਲ ਜੁੜੇ ਹੋਏ ਹਨ ਅਤੇ ਖੇਤੀ ਦੇ ਕੰਮਾਂ ‘ਚ ਰੁੱਝੇ ਹੋਏ ਨਜ਼ਰ ਆ ਰਹੇ ਹਨ ।

Dharmendra Image From Instagram

ਉਹ ਅਕਸਰ ਖੇਤੀ ਕਰਦਿਆਂ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਧਰਮਿੰਦਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ । ਉਹ ਅਕਸਰ ਆਪਣੀਆਂ ਫ਼ਿਲਮਾਂ ਦੇ ਵੀਡੀਓਜ਼ ਵੀ ਸਾਂਝੇ ਕਰਦੇ ਰਹਿੰਦੇ ਹਨ ਅਤੇ ਉਸ ਦੇ ਨਾਲ ਜੁੜੀਆਂ ਯਾਦਾਂ ਨੂੰ ਵੀ ਸ਼ੇਅਰ ਕਰਦੇ ਹਨ ।

Bahut khush hoon…..pass Dharam ke apne….Haqooq sab haasil hain yahan ????????. Good Morning Friends ?????? pic.twitter.com/6ArHqt1w8O

— Dharmendra Deol (@aapkadharam) July 30, 2021

Related Post