ਅਦਾਕਾਰ ਗੁਰਸ਼ਬਦ ਨੇ ਵੀਡੀਓ ਸਾਂਝਾ ਕਰਕੇ ਪੰਜਾਬ ਦੇ ਕਿਸਾਨਾਂ ਦੇ ਹਲਾਤਾਂ ਨੂੰ ਕੀਤਾ ਬਿਆਨ, ਕਿਹਾ ਮੇਰਾ ਵੱਸਦਾ ਰਹੇ ਪੰਜਾਬ

By  Rupinder Kaler September 15th 2020 12:37 PM -- Updated: September 15th 2020 03:24 PM

ਸਰਕਾਰ ਵੱਲੋਂ ਖੇਤੀ ਸੈਕਟਰ ਨਾਲ ਜੁੜੇ ਤਿੰਨ ਬਿੱਲ ਪੇਸ਼ ਕਰਨ ਮਗਰੋਂ ਪੰਜਾਬ ਦੇ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਡੇ ਐਕਸ਼ਨ ਕਰ ਰਹੀਆਂ ਹਨ। ਦਸ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ ਵੱਖ ਵੱਖ ਥਾਂਵਾਂ ’ਤੇ ਸੜਕਾਂ ਜਾਮ ਕਰ ਦਿੱਤੀਆਂ ਹਨ। ਉਧਰ, ਕਿਸਾਨਾਂ ਤੇ ਮਜ਼ਦੂਰਾਂ ਦਾ ਜੇਲ੍ਹ ਭਰੋ ਅੰਦੋਲਨ ਅੱਜ 9ਵੇਂ ਦਿਨ ਵੀ ਜਾਰੀ ਹੈ ਪਰ ਸਰਕਾਰ ਕਿਸਾਨਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ।

Gurshabad insta

ਜੇਲ੍ਹ ਭਰੋ ਅੰਦੋਲਨ ਵਿੱਚ ਵੱਡੀ ਗਿਣਤੀ ਬੀਬੀਆਂ ਤੇ ਕਿਸਾਨ-ਮਜ਼ਦੂਰ ਪਹੁੰਚ ਰਹੇ ਹਨ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਦੇਖਦੇ ਹੋਏ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਆਪਣੇ ਆਪਣੇ ਤਰੀਕੇ ਨਾਲ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ । ਕੁਝ ਸਿਤਾਰਿਆਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਕਿਸਾਨਾਂ ਦੀਆਂ ਵੀਡੀਓ ਸਾਂਝੀਆਂ ਕਰਕੇ ਉਹਨਾਂ ਦੇ ਦਰਦ ਨੂੰ ਬਿਆਨ ਕੀਤਾ ਹੈ ।

ਇਸੇ ਤਰ੍ਹਾਂ ਅਦਾਕਾਰ ਗੁਰਸ਼ਬਦ ਨੇ ਵੀ ਇੱਕ ਵੀਡੀਓ ਸਾਂਝੀ ਕੀਤੀ ਹੈ । ਜਿਸ ਵਿੱਚ ਸ਼ਿਵ ਕੁਮਾਰ ਬਟਾਲਵੀ ਵੱਲੋਂ ਲਿਖੀ ਕਵਿਤਾ ਨੂੰ ਗਾਇਆ ਗਿਆ ਹੈ । ਇਸ ਕਵਿਤਾ ਵਿੱਚ ਸ਼ਿਵ ਪੰਜਾਬ ਦੇ ਹਲਾਤਾਂ ਨੂੰ ਬਿਆਨ ਕਰਦਾ ਹੈ । ਗੁਰਸ਼ਬਦ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਲੋਕ ਇਸ ਤੇ ਲਗਾਤਾਰ ਕਮੈਂਟ ਕਰ ਰਹੇ ਹਨ ।

https://www.instagram.com/tv/CFH_8kxnggH/?igshid=2f938mcswi8l

Related Post