ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020, ਅਦਾਕਾਰ ਪਵਨ ਰਾਜ ਮਲਹੋਤਰਾ ਨੇ ਇੰਝ ਕੀਤੀ ਅਵਾਰਡ ਸਮਾਰੋਹ ਦੀ ਸ਼ਲਾਘਾ

By  Shaminder June 3rd 2020 05:37 PM -- Updated: June 3rd 2020 05:50 PM

ਪੀਟੀਸੀ ਨੈੱਟਵਰਕ ਵੱਲੋਂ ਫ਼ਿਲਮੀ ਹਸਤੀਆਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ਕਰਵਾਉਣ ਜਾ ਰਿਹਾ ਹੈ ਅਤੇ ਇਹ ਸਨਮਾਨ ਸਮਾਰੋਹ ਨੂੰ ਆਨਲਾਈਨ ਕਰਵਾਇਆ ਜਾ ਰਿਹਾ ਹੈ । ਜਿਸ ਦੀ ਸ਼ਲਾਘਾ ਸੈਲੀਬ੍ਰੇਟੀਜ਼ ਵੀ ਕਰ ਰਹੇ ਹਨ । ਪਵਨ ਰਾਜ ਮਲਹੋਤਰਾ ਨੇ ਵੀ ਇਸ ਆਨਲਾਈਨ ਅਵਾਰਡ ਸਮਾਰੋਹ ਦੀ ਸ਼ਲਾਘਾ ਕੀਤੀ ਹੈ । ਕੋਰੋਨਾ ਵਾਇਰਸ ਵਰਗੀ ਮਹਾਮਾਰੀ  ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਇਸ ਮਹਾਂਮਾਰੀ ਨੂੰ ਦੇਖਦੇ ਹੋਏ ਸਮੂਹਿਕ ਇੱਕਠਾਂ ਤੇ ਰੋਕ ਲਗਾ ਦਿੱਤੀ ਗਈ ਹੈ । ਇਸ ਦਾ ਅਸਰ ਫ਼ਿਲਮ ਤੇ ਟੈਲੀਵਿਜ਼ਨ ਇੰਡਸਟਰੀ ’ਤੇ ਵੀ ਦਿਖਾਈ ਦੇ ਰਿਹਾ ਹੈ । ਫ਼ਿਲਮ ਤੇ ਟੀਵੀ ਇੰਡਸਟਰੀ ਦੇ ਬਹੁਤ ਸਾਰੇ ਅਵਾਰਡ ਸਮਰੋਹਾਂ ਨੂੰ ਫ਼ਿਲਹਾਲ ਟਾਲ ਦਿੱਤਾ ਗਿਆ ਹੈ, ਪਰ ਇਸ ਸਭ ਦੇ ਪੀਟੀਸੀ ਨੈੱਟਵਰਕ ਆਪਣੇ ਦਰਸ਼ਕਾਂ ਦਾ ਪੂਰਾ ਖਿਆਲ ਰੱਖ ਰਿਹਾ ਹੈ ।

https://www.instagram.com/p/CA8IEFXB3VW/

ਪੀਟੀਸੀ ਨੈੱਟਵਰਕ ਦੇ ਵੱਖ ਵੱਖ ਚੈਨਲਾਂ ’ਤੇ ਜਿੱਥੇ ਮਨੋਰੰਜਨ ਨਾਲ ਭਰਪੂਰ ਸ਼ੋਅ, ਫ਼ਿਲਮਾਂ, ਗਾਣੇ, ਧਾਰਮਿਕ ਪ੍ਰੋਗਰਾਮ ਤੇ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਦਿਖਾਇਆ ਜਾ ਰਿਹਾ ਹੈ ਉੱਥੇ ਹੀ ਪੀਟੀਸੀ ਨੈੱਟਵਰਕ ਛੇਤੀ ਹੀ ਆਪਣੇ ਦਰਸ਼ਕਾਂ ਲਈ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲੈ ਕੇ ਆ ਰਿਹਾ ਹੈ । ਇਸ ਅਵਾਰਡ ਸਮਰੋਹ ਦੌਰਾਨ ਪੀਟੀਸੀ ਨੈੱਟਵਰਕ ਆਪਣੇ ਦਰਸ਼ਕਾਂ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਨਾਮੀਨੇਟ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਘਰ ਬੈਠੇ ਹਰ ਇੱਕ ਨੂੰ ਇੱਕ ਪਲੇਟਫਾਰਮ ’ਤੇ ਇੱਕਠਾ ਕਰੇਗਾ । ਇਹਨਾਂ ਫ਼ਿਲਮੀ ਸਿਤਾਰਿਆਂ ਨੂੰ ਉਹਨਾਂ ਦੇ ਘਰ ਵਿੱਚ ਹੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ । ਤੁਸੀਂ ਹੇਠਾਂ ਦਿੱਤੇ ਇਸ ਲਿੰਕ ‘ਤੇ ਜਾ ਕੇ ਵੋਟ ਕਰ ਸਕਦੇ ਹੋ ।ਸੋ ਤੁਸੀਂ ਵੀ ਆਪਣੇ ਪਸੰਦੀਦਾ ਅਦਾਕਾਰ ਅਤੇ ਅਦਾਕਾਰਾ ਨੂੰ ਇਹ ਅਵਾਰਡ ਦਿਵਾਉਣਾ ਚਾਹੁੰਦੇ ਤਾਂ ਹੁਣੇ ਕਰੋ ਵੋਟ ।

https://www.ptcpunjabi.co.in/voting/

ਤੁਸੀਂ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਆਨੰਦ ਪੀਟੀਸੀ ਪੰਜਾਬੀ ’ਤੇ ਲਾਈਵ ਮਾਣ ਸਕੋਗੇ । ਇਸ ਤੋਂ ਇਲਾਵਾ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਸਿੱਧਾ ਪ੍ਰਸਾਰਣ ਪੀਟੀਸੀ ਨੈੱਟਵਰਕ ਦੇ ਫੇਸਬੁੱਕ ਪੇਜਾਂ, ਪੀਟੀਸੀ ਪਲੇਅ ਐਪ ਤੇ ਪੀਟੀਸੀ ਨੈੱਟਵਰਕ ਦੀ ਵੈੱਬਸਾਈਟ ’ਤੇ ਕੀਤਾ ਜਾਵੇਗਾ । ਸੋ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਆਨੰਦ ਮਾਨਣ ਲਈ ਬਣੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

Related Post