ਅਦਾਕਾਰ ਸੋਨੂੰ ਸੂਦ ਨੇ ਕਿਸਾਨਾਂ ਦੇ ਅੰਦੋਲਨ ਦਾ ਕੀਤਾ ਸਮਰਥਨ

By  Rupinder Kaler December 4th 2020 02:51 PM

ਸੋਨੂੰ ਸੂਦ ਨੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਤੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਸੋਨੂੰ ਸੁਦ ਨੇ ਟਵੀਟ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਸੋਨੂੰ ਨੇ ਤਿੰਨ ਸ਼ਬਦਾਂ ਨਾਲ ਹੀ ਕਿਸਾਨਾਂ ਦੇ ਅੰਦੋਲਨ ਦੀ ਤਾਕਤ ਸਮਝਾ ਦਿੱਤੀ ਹੈ। ਸੋਨੂੰ ਸੂਦ ਨੇ ਆਪਣੇ ਟਵਿੱਟਰ ਹੈਂਡਲ ਤੋਂ ਇੱਕ ਟਵੀਟ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ।

sonu sood

ਹੋਰ ਪੜ੍ਹੋ :

ਨੀਰੂ ਬਾਜਵਾ ਨੇ ਆਪਣੀ ਮਾਂ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਸ਼ੇਅਰ ਕੀਤੀ ਪਰਿਵਾਰ ਦੇ ਨਾਲ ਕਿਊਟ ਜਿਹੀ ਤਸਵੀਰ

ਪੰਜਾਬੀਆਂ ’ਤੇ ਭੱਦੀਆਂ ਟਿੱਪਣੀਆਂ ਕਰਨ ਵਾਲੀ ਕੰਗਨਾ ਰਨੌਤ ਨੂੰ ਦਰਸ਼ਨ ਔਲਖ ਤੇ ਮੀਕਾ ਸਿੰਘ ਨੇ ਇਸ ਤਰ੍ਹਾਂ ਸਿਖਾਇਆ ਸਬਕ

Sonu Sood

ਇਸ ਟਵੀਟ ਦੇ ਜ਼ਰੀਏ ਉਸ ਨੇ ਇੱਕ ਵਾਰ ਫੇਰ ਤੋਂ ਲੋਕਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਜੇਕਰ ਕਿਸਾਨ ਹਨ ਤਾਂ ਭਾਰਤ ਹੈ। ਸੋਨੂੰ ਨੇ ਟਵੀਟ ਕਰਕੇ ਲਿਖਿਆ ਹੈ- ‘ਕਿਸਾਨ ਹੈ ਹਿੰਦੋਸਤਾਨ’ । ਸੋਨੂੰ ਦਾ ਇਹ ਟਵੀਟ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਤੇ ਇਸ 'ਤੇ ਯੂਜ਼ਰ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਸੋਨੂੰ ਸੂਦ ਦਾ ਇਹ ਟਵੀਟ ਇੱਕ ਵਾਰ ਫਿਰ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਣ ਵਿਚ ਕਾਮਯਾਬ ਹੋਇਆ ਹੈ। ਜਿੱਥੇ ਕਿਸਾਨਾਂ ਦਾ ਸਮਰਥਨ ਕਰਨ ‘ਤੇ ਲੋਕ ਸੋਨੂੰ ਸੂਦ ਦੀ ਸ਼ਲਾਘਾ ਕਰ ਰਹੇ ਹਨ ।

Related Post