ਅਦਾਕਾਰਾ ਮਾਨਸੀ ਸ਼ਰਮਾ ਨੇ ਕੀਤਾ ਆਪਣੇ ਆਪ ਨੂੰ ਸੁਪਰ ਫਿੱਟ, ਸਾਂਝੀ ਕੀਤੀ ਖ਼ੂਬਸੂਰਤ ਤਸਵੀਰ
Mansi Sharma News: ਛੋਟੀ ਸਰਦਾਰਨੀ ਫੇਮ ਅਦਾਕਾਰਾ ਮਾਨਸੀ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀਆਂ ਮਜ਼ੇਦਾਰ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਦੇ ਨਾਲ ਉਹ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੀ ਹੈ। ਮਾਨਸੀ ਸ਼ਰਮਾ ਨੇ ਆਪਣੀ ਦਿਲਕਸ਼ ਤਸਵੀਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ।
image source instagram
ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਨਵੀਂ ਤਸਵੀਰ ਸ਼ੇਅਰ ਕੀਤੀ ਹੈ। ਇਸ ਫੋਟੋ ‘ਚ ਉਹ ਆਪਣੀ ਖ਼ੂਬਸੂਰਤ ਫਿਗਰ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ। ਉਹ ਅਕਸਰ ਹੀ ਆਪਣੇ ਸੋਸ਼ਲ ਮੀਡੀਆ ਉੱਤੇ ਆਪਣੀ ਡਾਇਟ ਨੂੰ ਲੈ ਕੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਸੀ।
ਦੱਸ ਦਈਏ ਹਾਲ ਹੀ ‘ਚ ਉਨ੍ਹਾਂ ਨੇ ਹੇਅਰ ਟਰਾਂਸਪਲਾਂਟ ਵੀ ਕਰਵਾਇਆ ਸੀ। ਜਿਸਦਾ ਅਨੁਭਵ ਆਪਣੇ ਫੈਨਜ਼ ਦੇ ਨਾਲ ਸ਼ੇਅਰ ਵੀ ਕੀਤਾ ਸੀ।
image source instagram
ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਨੇ ਕਈ ਸਾਲ ਤੱਕ ਇੱਕ ਦੂਜੇ ਨੂੰ ਡੇਟ ਕੀਤਾ ਤੇ ਸਾਲ 2019 ਵਿਆਹ ਕਰਵਾ ਲਿਆ ਸੀ। ਇਸ ਵਿਆਹ ‘ਚ ਖ਼ਾਸ ਰਿਸ਼ਤੇਦਾਰ ਤੇ ਫੈਮਿਲੀ ਮੈਂਬਰ ਹੀ ਸ਼ਾਮਿਲ ਹੋਏ ਸਨ । ਪਰ ਵਿਆਹ ਤੋਂ ਬਾਅਦ ਦਿੱਤੀ ਰਿਸੈਪਸ਼ਨ ਪਾਰਟੀ ‘ਚ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਕਈ ਨਾਮੀ ਸਿਤਾਰੇ ਸ਼ਾਮਿਲ ਹੋਏ ਸਨ। ਸਾਲ 2020 ‘ਚ ਮਾਨਸੀ ਨੇ ਪੁੱਤਰ ਨੂੰ ਜਨਮ ਦਿੱਤਾ। ਜਿਸ ਕਰਕੇ ਉਨ੍ਹਾਂ ਨੇ ਅਦਾਕਾਰੀ ਤੋਂ ਕੁਝ ਸਮੇਂ ਲਈ ਦੂਰੀ ਬਣਾ ਲਈ ਸੀ। ਪਰ ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਦੇ ਨਾਲ ਜੁੜੀ ਰਹਿੰਦੀ ਹੈ।
image source instagram
View this post on Instagram