ਅਦਾਕਾਰਾ ਮੋਨਿਕਾ ਗਿੱਲ ਨੇ ਭਾਣਜੇ ਦੀ ਤਸਵੀਰ ਕੀਤੀ ਸਾਂਝੀ, ਕਿਹਾ ਮਾਸੀ ਤੈਨੂੰ ਕਰ ਰਹੀ ਹੈ ਮਿਸ

By  Shaminder July 30th 2020 03:22 PM

ਪੰਜਾਬੀ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੀ ਅਦਾਕਾਰਾ ਮੋਨਿਕਾ ਗਿੱਲ ਨੇ ਆਪਣੇ ਭਾਣਜੇ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਰਾਹਿਲ ਵੱਡਾ ਹੋ ਰਿਹਾ ਹੈ ।

https://www.instagram.com/p/CDPJ0h0F-GS/

ਮਾਸੀ ਤੈਨੂੰ ਬਹੁਤ ਮਿਸ ਕਰਦੀ ਹੈ’। ਇਸ ਤਸਵੀਰ ‘ਚ ਉਨ੍ਹਾਂ ਦਾ ਭਾਣਜਾ ਬਹੁਤ ਹੀ ਕਿਊਟ ਨਜ਼ਰ ਆ ਰਿਹਾ ਹੈ।ਮੋਨਿਕਾ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਨੇ ।

https://www.instagram.com/p/CDM45EEl-mr/

‘ਪੰਜ ਖਾਬ’, ਸਤਿ ਸ਼੍ਰੀ ਅਕਾਲ ਇੰਗਲੈਂਡ, ਯਾਰਾ ਵੇ ਸਣੇ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ । ਵਿਦੇਸ਼ ‘ਚ ਪਲੇ ਹੋਣ ਦੇ ਬਾਵਜੂਦ ਇਹ ਅਦਾਕਾਰਾ ਪੰਜਾਬੀ ਇੰਡਸਟਰੀ ‘ਚ ਆਪਣਾ ਨਾਂਅ ਬਨਾਉਣ ‘ਚ ਕਾਮਯਾਬ ਰਹੀ ਹੈ ।

https://www.instagram.com/p/CDJwatulawU/

ਫ਼ਿਲਮਾਂ ਦੇ ਨਾਲ ਨਾਲ ਉਹ ਵਿਗਿਆਪਨਾਂ ਅਤੇ ਕਈ ਗੀਤਾਂ ‘ਚ ਬਤੌਰ ਮਾਡਲ ਵੀ ਨਜ਼ਰ ਆ ਚੁੱਕੀ ਹੈ । ਉਹ ਗੁਰਸ਼ਾਨ ਸਹੋਤਾ ਦੇ ਨਾਲ ਮੰਗੀ ਹੋਈ ਹੈ ਅਤੇ ਪਿੱਛੇ ਜਿਹੇ ਉਨ੍ਹਾਂ ਨੇ ਆਪਣੀ ਮੰਗਣੀ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ । ਉਨ੍ਹਾਂ ਦਾ ਵਿਆਹ ਵੀ ਇਸੇ ਸਾਲ ਸੀ, ਪਰ ਕੋਰੋਨਾ ਵਾਇਰਸ ਕਰਕੇ ਫ਼ਿਲਹਾਲ ਇਸ ਵਿਆਹ ਨੂੰ ਟਾਲ ਦਿੱਤਾ ਗਿਆ ਹੈ ।

Related Post