ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਪਤੀ ਨੂੰ ਜਨਮ ਦਿਨ ‘ਤੇ ਖ਼ਾਸ ਅੰਦਾਜ਼ ‘ਚ ਦਿੱਤੀ ਵਧਾਈ, ਵੀਡੀਓ ਕੀਤਾ ਸਾਂਝਾ

By  Shaminder October 19th 2021 04:53 PM

ਅਦਾਕਾਰਾ ਨੀਰੂ ਬਾਜਵਾ (Neeru Bajwa) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਸ ਨੇ ਆਪਣੇ ਪਤੀ ਨੂੰ ਜਨਮ ਦਿਨ (Birthday )ਦੀ ਵਧਾਈ ਦਿੱਤੀ ਹੈ । ਨੀਰੂ ਬਾਜਵਾ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਲ਼ਵ ਯੂ ਜੱਟਾ, ਹੈਪੀ ਬਰਥਡੇ’।

image From instagram

ਹੋਰ ਪੜ੍ਹੋ : ਸਵਰਾ ਭਾਸਕਰ ਨੇ ਭਤੀਜੀ ਦੇ ਜਨਮ ’ਤੇ ਲੋਕ ਗੀਤ ਗਾ ਕੇ ਮਨਾਈ ਖੁਸ਼ੀ

ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਨੀਰੂ ਬਾਜਵਾ ਨੂੰ ਉਸ ਦੇ ਪਤੀ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਜਾ ਰਹੀ ਹੈ ।

Neeru Bajwa image From instagram

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਏਨੀਂ ਦਿਨੀਂ ਉਹ ਆਪਣੀ ਫ਼ਿਲਮ ‘ਪਾਣੀ ‘ਚ ਮਧਾਣੀ’ ਨੂੰ ਲੈ ਕੇ ਚਰਚਾ ‘ਚ ਹੈ । ਇਸ ਫ਼ਿਲਮ ਦਾ ਇੱਕ ਗੀਤ ‘ਜੀਨ’ ਵੀ ਅੱਜ ਹੀ ਰਿਲੀਜ਼ ਹੋਇਆ ਹੈ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਨੀਰੂ ਬਾਜਵਾ ਆਉਣ ਵਾਲੇ ਦਿਨਾਂ ‘ਚ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੀ ਹੈ । ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਦਿਖਾਈ ਦੇਵੇਗੀ ।

 

View this post on Instagram

 

A post shared by Neeru Bajwa (@neerubajwa)

Related Post