ਅਦਾਕਾਰਾ ਰਵੀਨਾ ਟੰਡਨ ਦੇ ਪਰਿਵਾਰ ‘ਚ ਹੋਇਆ ਇਜ਼ਾਫਾ, ਅਦਾਕਾਰਾ ਨੇ ਵੀਡੀਓ ਸਾਂਝਾ ਕਰਕੇ ਦਿੱਤੀ ਜਾਣਕਾਰੀ
Shaminder
September 8th 2020 02:29 PM
ਅਦਾਕਾਰਾ ਰਵੀਨਾ ਟੰਡਨ ਦੇ ਘਰ ਇੱਕ ਵਾਰ ਮੁੜ ਤੋਂ ਖੁਸ਼ੀਆਂ ਨੇ ਦਸਤਕ ਦਿੱਤੀ ਹੈ । ਕਿਉਂਕਿ ਉਨ੍ਹਾਂ ਦੇ ਘਰ ਇੱਕ ਨਹੀਂ, ਦੋ ਨਹੀਂ, ਚਾਰ ਛੋਟੇ-ਛੋਟੇ ਮਹਿਮਾਨ ਆਏ ਨੇ । ਦਰਅਸਲ ਰਵੀਨਾ ਦੇ ਘਰ ਉਨ੍ਹਾਂ ਦੀ ਕੁੱਤੀ ਨੇ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ ਕਿ ‘ਸਾਡਾ ਪਰਿਵਾਰ ਵੱਧ ਫੁਲ ਰਿਹਾ ਹੈ’ ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।