ਸਰਗੁਨ ਮਹਿਤਾ ਨੇ ਭਤੀਜੇ ਨਾਲ ਸਾਂਝੀਆਂ ਕੀਤੀਆਂ ਬਹੁਤ ਹੀ ਕਿਊਟ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਪਸੰਦ

By  Shaminder July 14th 2020 01:28 PM

ਸਰਗੁਨ ਮਹਿਤਾ ਨੇ ਸੋਸ਼ਲ ਮੀਡੀਆ ‘ਤੇ ਅੱਜ ਕੱਲ੍ਹ ਬਹੁਤ ਹੀ ਐਕਟਿਵ ਰਹਿੰਦੇ ਹਨ ।ਉਹ ਲਗਾਤਾਰ ਆਪਣੇ ਫੈਨਸ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।ਉਨ੍ਹਾਂ ਨੇ ਹੁਣ ਆਪਣੇ ਭਤੀਜੇ ਦੀਆਂ ਕਿਊਟ ਜਿਹੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦਾ ਭਤੀਜਾ ਕਾਫੀ ਖੁਸ਼ ਨਜ਼ਰ ਆ ਰਿਹਾ ਹੈ ਅਤੇ ਸਰਗੁਨ ਦੀਆਂ ਕਿਤਾਬਾਂ ਨੂੰ ਵੇਖ ਰਿਹਾ ਹੈ।

https://www.instagram.com/p/CCm_7PDAmr5/

ਇਸ ਦੇ ਨਾਲ ਹੀ ਸਰਗੁਨ ਦੇ ਨਾਲ ਵੀ ਖੂਬ ਮਸਤੀ ਕਰਦਾ ਦਿਖਾਈ ਦੇ ਰਿਹਾ ਹੈ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਰਗੁਨ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

Sargun Nephew 1 Sargun Nephew 1

ਦੱਸ ਦਈਏ ਕਿ ਬੀਤੇ ਦਿਨ ਵੀ ਉਨ੍ਹਾਂ ਨੇ ਆਪਣੀ ਮੰਮੀ ਅਤੇ ਮਾਸੀ ਦੇ ਨਾਲ ਵੀਡੀਓ ਸਾਂਝਾ ਕੀਤਾ ਸੀ । ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪਾਲੀਵੁੱਡ ਨੂੰ ਦਿੱਤੀਆਂ ਹਨ । ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਉਹ ਨਜ਼ਰ ਆ ਰਹੇ ਨੇ ।

Sargun 1 Sargun 1

ਇਸ ਦੇ ਨਾਲ ਹੀ ਗੱਲ ਕੀਤੀ ਜਾਵੇ ਉਨ੍ਹਾਂ ਦੇ ਫ਼ਿਲਮਾਂ ‘ਚ ਨਿਭਾਏ ਜਾਂਦੇ ਕਿਰਦਾਰਾਂ ਦੀ ਤਾਂ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਹੋਣ, ਹਲਕੀ ਫੁਲਕੀ ਕਾਮੇਡੀ ਹੋਵੇ ਜਾਂ ਫਿਰ ਅੜਬ ਮੁਟਿਆਰ ਦੇ । ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਜਾਨ ਪਾਈ ਹੈ ।

Related Post