ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਗਣੇਸ਼ ਚਤੁਰਥੀ ‘ਤੇ ਸਾਂਝੀਆਂ ਕੀਤੀਆਂ ਪਰਿਵਾਰ ਨਾਲ ਤਸਵੀਰਾਂ
Shaminder
September 11th 2021 11:53 AM
ਦੇਸ਼ ਭਰ ‘ਚ ਗਣੇਸ਼ ਚਤੁਰਥੀ (ganesh chaturthi) ਦੀਆਂ ਰੌਣਕਾਂ ਹਨ । ਅਜਿਹੇ ‘ਚ ਬਾਲੀਵੁੱਡ ਸੈਲੀਬ੍ਰੇਟੀਜ਼ ਵੀ ਇਸ ਤਿਉਹਾਰ ਪੂਰੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾ ਰਹੇ ਹਨ । ਅਦਾਕਾਰਾ ਸ਼ਿਲਪਾ ਸ਼ੈੱਟੀ (Shilpa Shetty) ਜੋ ਕਿ ਪਿਛਲੇ ਕਈ ਦਿਨਾਂ ਤੋਂ ਪਰੇਸ਼ਾਨ ਚੱਲ ਰਹੇ ਹਨ । ਉਨ੍ਹਾਂ ਨੇ ਵੀ ਆਪਣੇ ਘਰ ‘ਚ ਗਣਪਤੀ ਨੂੰ ਸਥਾਪਿਤ ਕੀਤਾ ਹੈ ।ਸ਼ਿਲਪਾ ਸ਼ੈੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗਣੇਸ਼ ਚਤੁਰਥੀ ਦੇ ਮੌਕੇ ‘ਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।